ਅੱਚਲ ਸਾਹਿਬ, 20 ਜੁਲਾਈ (ਗੁਰਚਰਨ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਆਰਡੀਨੇਟਰ ਸਿੱਖਿਆ ਵਿਭਾਗ ਅਮਰੀਕ ਸਿੰਘ ਗੋਲਡੀ ਦੀ ਦੇਖ-ਰੇਖ ਹੇਠ ਨਿਯੁਕਤ ਕੀਤੇ ਗਏ ਸਿੱਖਿਆ ਕਮੇਟੀ ਦੇ ਨਿਗਰਾਨ ਮੈਂਬਰ ਅਤੇ ਆਮ ਆਦਮੀ ਪਾਰਟੀ ਆਗੂ ਗੁਰਬੀਰ ਸਿੰਘ ਸੰਧੂ ਮਿਸ਼ਰਪੁਰ, ਸਰਪੰਚ ਮਨਦੀਪ ਸਿੰਘ ਹਰਪੁਰਾ, ਅਧਿਆਪਕ ਜੋਗਾ ਸਿੰਘ, ਮੈਡਮ ਜੋਤੀ, ਨਿਰਵੈਰ ਸਿੰਘ ਆਦਿ ਦੀ ਹਾਜ਼ਰੀ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਹਰਪੁਰਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਸੁਨੀਤਾ ਅਤੇ ਉਪ ਚੇਅਰਪਰਸਨ ਸ੍ਰੀਮਤੀ ਜਸਪ੍ਰੀਤ ਕੌਰ ਤੋਂ ਇਲਾਵਾ ਹੋਰ ਮੈਂਬਰ ਚੁਣੇ ਗਏ | ਇਸ ਮੌਕੇ ਨਿਗਰਾਨ ਮੈਂਬਰ ਗੁਰਬੀਰ ਸਿੰਘ ਮਿਸ਼ਰਪੁਰ, ਯੂਥ ਵਿੰਗ ਦੇ ਪ੍ਰਧਾਨ ਦਵਿੰਦਰ ਸਿੰਘ ਮਿਸ਼ਰਪੁਰ, ਸਰਪੰਚ ਮਨਦੀਪ ਸਿੰਘ ਹਰਪੁਰਾ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਨੱਤ ਆਦਿ ਆਗੂਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਿਸ਼ਾ ਬਦਲਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਇਸ ਤਰ੍ਹਾਂ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਨਿਗਰਾਨ ਮੈਂਬਰ ਸਕੂਲ ਕਮੇਟੀ ਨਾਲ ਮੀਟਿੰਗ ਕਰ ਕੇ ਸਕੂਲ ਵਿਚ ਹੋਣ ਵਾਲੇ ਕੰਮਾਂ ਸਬੰਧੀ ਤੇ ਸਕੂਲ ਸਟਾਫ ਨੂੰ ਵੀ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਹ ਸਾਰੀ ਰਿਪੋਰਟ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਅਤੇ ਸਿੱਖਿਆ ਕੋਆਰਡੀਨੇਟਰ ਅਮਰੀਕ ਸਿੰਘ ਗੋਲਡੀ ਨੂੰ ਪਹੁੰਚਾਈ ਜਾਵੇਗੀ ਤੇ ਇਸ ਦਾ ਜਲਦ ਹੱਲ ਵੀ ਕਰਵਾਇਆ ਜਾਵੇਗਾ |