15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗ੍ਰਾਮ ਪੰਚਾਇਤ ਨੇ ਆਰੰਭੀ ਸਫ਼ਾਈ ਮੁਹਿੰਮ

ਅਜੀਤ ਡੈਸਕ 21-07-2025
ਕੋਟਲੀ ਸੂਰਤ ਮੱਲ੍ਹੀ, 20 ਜੁਲਾਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਅਦਾਲਤਪੁਰ 'ਚ ਬਾਬਾ ਸ਼ਾਹ ਮੁਦਾਰ ਦੀ ਦਰਗਾਹ 'ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਬਾਬਾ ਹਸਨ ਸ਼ਾਹ ਵਲੋਂ 25 ਜੁਲਾਈ ਨੂੰ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਜੋੜ ਮੇਲੇ ਨੂੰ ਸਬੰਧਿਤ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਸਫ਼ਾਈ ਮੁਹਿੰਮ ਦਾ ਆਗ਼ਾਜ਼ ਕੀਤਾ ਗਿਆ | ਇਸ ਸਬੰਧੀ ਸਰਪੰਚ ਅਮਨਦੀਪ ਸਿੰਘ, ਸਰਪੰਚ ਬਲਜੀਤ ਸਿੰਘ, ਧਰਮਪ੍ਰੀਤ ਸਿੰਘ, ਕੁਲਬੀਰ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਜੋਗਿੰਦਰ ਮਸੀਹ, ਸਰਤਾਜ ਸਿੰਘ, ਜਸ਼ਨਦੀਪ ਸਿੰਘ ਸਮੇਤ ਪਿੰਡ ਵਾਸੀਆਂ ਨੇ ਦੱਸਿਆ ਕਿ ਬਾਬਾ ਸ਼ਾਹ ਮੁਦਾਰ ਦੀ ਦਰਗਾਹ 'ਤੇ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ 'ਤੇ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ, ਜਿਸ ਕਰ ਕੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੀਆਂ ਗਲੀਆਂ-ਨਾਲੀਆਂ ਤੇ ਪਿੰਡ ਦੇ ਚਾਰ-ਚੁਫ਼ੇਰੇ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਦੇ ਦਰਸ਼ਨ ਲਈ ਬੱਸ ਰਵਾਨਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।