15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਕਰਵਾਇਆ ਗੁਰਮਤਿ ਸਮਾਗਮ

ਅਜੀਤ ਡੈਸਕ 21-07-2025
ਪਠਾਨਕੋਟ, 20 ਜੁਲਾਈ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਪ੍ਰਚਾਰਕ ਭਾਈ ਹਰਸੁਖਮਨ ਸਿੰਘ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਭਾਈ ਮੋਹਨ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ ਸੈਣੀ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ, ਬਲਜੀਤ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ, ਵੱਸਣ ਸਿੰਘ ਕਾਹਲੋਂ, ਪ੍ਰਸ਼ੋਤਮ ਸੈਣੀ, ਜੋਗਿੰਦਰ ਸਿੰਘ ਖ਼ਾਲਸਾ, ਸੁਰਿੰਦਰ ਕੌਰ ਪੱਡਾ, ਜਸਵਿੰਦਰ ਸਿੰਘ, ਬਲਵਿੰਦਰ ਕੌਰ, ਗੁਰਦਿਆਲ ਸਿੰਘ ਸੈਣੀ ਪ੍ਰਧਾਨ, ਜਗਜੀਤ ਸਿੰਘ, ਅਰਸ਼ਦੀਪ ਕੌਰ, ਭਗਵਾਨ ਸਿੰਘ, ਕਿਸ਼ਨ ਸਿੰਘ, ਬਲਵੰਤ ਸਿੰਘ, ਦਾਤਾਰ ਸਿੰਘ, ਮੋਹਨ ਸਿੰਘ,ਦਲਜੀਤ ਸਿੰਘ, ਸੁਰਜੀਤ ਸਿੰਘ , ਡਾ: ਬਲਬੀਰ ਸਿੰਘ, ਦਰਸ਼ਨ ਕੌਰ, ਤੇਜਿੰਦਰ ਕੌਰ, ਬਖ਼ਸ਼ੀਸ਼ ਸਿੰਘ, ਰਾਣੀ ਕੌਰ, ਅਜੀਤ ਸਿੰਘ, ਸੁਖਵੰਤ ਸਿੰਘ,ਸੁਪ੍ਰੀਤ ਕੌਰ,ਪਰਮਜੀਤ ਕੌਰ,ਸੁਰਿੰਦਰ ਕੌਰ, ਦਵਿੰਦਰ ਸਿੰਘ ਬਾਬਾ,ਹਰਨਾਮ ਸਿੰਘ,ਹਰਭਜਨ ਸਿੰਘ, ਹਜ਼ੂਰਾ ਸਿੰਘ,ਜੋਗਿੰਦਰ ਸਿੰਘ, ਅਮਰੀਕ ਸਿੰਘ,ਹਰਜੀਤ ਕੌਰ, ਰਤਨ ਕੌਰ, ਹਰਵਿੰਦਰ ਕੌਰ,ਬਲਵਿੰਦਰ ਕੌਰ, ਚਰਨ ਸਿੰਘ, ਰਾਜਿੰਦਰ ਸਿੰਘ,ਮਹਿੰਦਰ ਕੌਰ, ਪ੍ਰਦੀਪ ਕੌਰ,ਕਮਲਜੀਤ ਸਿੰਘ, ਹਰਭਜਨ ਸਿੰਘ ਬੇਦੀ,ਸੁਰਜੀਤ ਕੌਰ ਬੇਦੀ,ਪਵਨਪ੍ਰੀਤ ਕੌਰ, ਸੁਰਿੰਦਰ ਕੌਰ ਮਠਾੜੂ,ਜੀਤ ਪ੍ਰੀਤ ਕੌਰ, ਹਰਵੀਰ ਕੌਰ, ਸੁਖਬੀਰ ਸਿੰਘ, ਇਕਬਾਲ ਸਿੰਘ, ਮਹਿੰਦਰਪਾਲ ਸਿੰਘ, ਰਣਵੀਰ ਸਿੰਘ, ਮਹਿੰਦਰ ਸਿੰਘ, ਸੂਬਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋੋਂਟੇਸਰੀ ਕੈਂਬਰਿਜ ਸਕੂਲ ਨੇ ਆਪ੍ਰੇਸ਼ਨ ਸਿੰਦੂਰ ਡੀਬ੍ਰੀਫਿੰਗ ਸੈਸ਼ਨ ਅਤੇ ਪ੍ਰੇਰਕ ਕਰੀਅਰ ਭਾਸ਼ਨ ਕਰਵਾਇਆ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਦੇ ਦਰਸ਼ਨ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।