15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੋੋਂਟੇਸਰੀ ਕੈਂਬਰਿਜ ਸਕੂਲ ਨੇ ਆਪ੍ਰੇਸ਼ਨ ਸਿੰਦੂਰ ਡੀਬ੍ਰੀਫਿੰਗ ਸੈਸ਼ਨ ਅਤੇ ਪ੍ਰੇਰਕ ਕਰੀਅਰ ਭਾਸ਼ਨ ਕਰਵਾਇਆ

ਅਜੀਤ ਡੈਸਕ 21-07-2025
ਪਠਾਨਕੋਟ, 20 ਜੁਲਾਈ (ਸੰਧੂ)-ਪਠਾਨਕੋਟ ਦੇ ਡਿਫੈਂਸ ਰੋਡ 'ਤੇ ਸਥਿਤ ਮੋਂਟੇਸਰੀ ਕੈਂਬਰਿਜ ਸਕੂਲ ਵਿਖੇ ਮਾਮੂਨ ਮਿਲਟਰੀ ਸਟੇਸ਼ਨ ਦੇ ਸੀਨੀਅਰ ਅਧਿਕਾਰੀਆਂ ਦੁਆਰਾ ਇਕ ਵਿਸ਼ੇਸ਼ 'ਆਪ੍ਰੇਸ਼ਨ ਸਿੰਦੂਰ' ਡੀਬ੍ਰੀਫਿੰਗ ਸੈਸ਼ਨ ਅਤੇ ਪ੍ਰੇਰਕ ਕਰੀਅਰ ਭਾਸ਼ਣ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿਚ 9ਵੀਂ ਤੋਂ 12ਵੀਂ ਜਮਾਤ ਦੇ 130 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਅਤੇ ਬਹਾਦਰੀ ਦੇ ਮਹੱਤਵਪੂਰਨ ਪਹਿਲੂਆਂ ਬਾਰੇ ਸੰਵੇਦਨਸ਼ੀਲ ਅਤੇ ਪ੍ਰੇਰਿਤ ਕਰਨਾ ਸੀ | ਪ੍ਰੋਗਰਾਮ ਦੀ ਮੁੱਖ ਗੱਲ ਪੱਛਮੀ ਕਮਾਂਡ ਦੇ ਮੁੱਖ ਦਫ਼ਤਰ ਤੋਂ ਪ੍ਰਾਪਤ ਇਕ ਵਿਸ਼ੇਸ਼ ਵੀਡੀਓ ਸੀ | ਜਿਸ ਨੇ ਵਿਦਿਆਰਥੀਆਂ ਨੂੰ ਆਪ੍ਰੇਸ਼ਨ ਸਿੰਦੂਰ ਦੀ ਲਾਈਵ ਝਲਕ ਦਿੱਤੀ | ਵੀਡੀਓ ਪੇਸ਼ਕਾਰੀ ਨੇ ਫ਼ੌਜ ਦੇ ਸੰਚਾਲਨ ਕਾਰਜਾਂ ਦੀਆਂ ਬਾਰੀਕੀਆਂ ਅਤੇ ਸੈਨਿਕਾਂ ਦੀ ਵਚਨਬੱਧਤਾ ਨੂੰ ਇਕ ਨਵੇਂ ਪ੍ਰਕਾਸ਼ ਵਿਚ ਸਮਝਣ ਦਾ ਮੌਕਾ ਪ੍ਰਦਾਨ ਕੀਤਾ | ਇਸ ਤੋਂ ਬਾਅਦ ਮਾਮੂਨ ਮਿਲਟਰੀ ਸਟੇਸ਼ਨ ਦੇ ਇਕ ਸੀਨੀਅਰ ਅਧਿਕਾਰੀ ਦੁਆਰਾ ਇਕ ਪੇਸ਼ਕਾਰੀ ਅਤੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਲੀਡਰਸ਼ਿਪ ਅਤੇ ਦੇਸ਼ ਭਗਤੀ ਵਰਗੀਆਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਐਨ.ਸੀ.ਸੀ. ਕੈਡਟਾਂ ਨੇ ਵੀ ਇਸ ਸਮਾਗਮ ਵਿਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਫ਼ੌਜੀ ਸੇਵਾਵਾਂ ਅਤੇ ਰਾਸ਼ਟਰੀ ਫ਼ਰਜ਼ ਵਿਚ ਡੂੰਘੀ ਦਿਲਚਸਪੀ ਦਿਖਾਈ | ਸਕੂਲ ਦੇ ਉਪ-ਪ੍ਰਧਾਨ ਆਕਾਸ਼ ਮਹਾਜਨ ਨੇ ਕਿਹਾ ਕਿ ਅੱਜ ਸਾਡੇ ਸਕੂਲ ਵਿਚ ਇਕ ਸੀਨੀਅਰ ਫ਼ੌਜੀ ਅਧਿਕਾਰੀ ਦਾ ਆਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਦੇ ਪ੍ਰੇਰਨਾਦਾਇਕ ਸ਼ਬਦਾਂ ਨੇ ਸਾਡੇ ਵਿਦਿਆਰਥੀਆਂ ਦੇ ਮਨਾਂ 'ਤੇ ਡੂੰਘੀ ਛਾਪ ਛੱਡੀ ਹੈ | ਆਪਰੇਸ਼ਨ ਸਿੰਦੂਰ ਬਾਰੇ ਸੰਖੇਪ ਜਾਣਕਾਰੀ ਅਤੇ ਉਨ੍ਹਾਂ ਦਾ ਭਾਸ਼ਣ ਨਾ ਸਿਰਫ਼ ਜਾਣਕਾਰੀ ਭਰਪੂਰ ਸੀ | ਬਲਕਿ ਵਿਦਿਆਰਥੀਆਂ ਵਿਚ ਨਾਗਰਿਕ ਜ਼ਿੰਮੇਵਾਰੀ ਅਤੇ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਕਰਦਾ ਸੀ |
ਪਿਛਲੀ ਖ਼ਬਰ 45.12 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਕਰਵਾਇਆ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।