ਪਠਾਨਕੋਟ, 20 ਜੁਲਾਈ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ 45.2 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਵੀਜ਼ਨ ਨੰਬਰ ਇਕ ਦੇ ਐੱਸ.ਐੱਚ.ਓ. ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਨ੍ਹਾਂ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਸ਼ੱਕ ਦੇ ਅਧਾਰ 'ਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 45.12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਸ਼ੀਆਂ ਦੀ ਪਹਿਚਾਣ ਐਂਨਥੋਨੀ ਉਰਫ ਸਾਹਿਲ ਪੁੱਤਰ ਲੱਕੀ ਵਾਸੀ ਸਲਾਰੀਆ ਮੁਹੱਲਾ ਪਠਾਨਕੋਟ ਅਤੇ ਵਿਸ਼ਾਲ ਕੁਮਾਰ ਉਰਫ ਵਿਸ਼ੂ ਪੁੱਤਰ ਵਿਜੇ ਕੁਮਾਰ ਵਾਸੀ ਸੁੰਦਰ ਨਗਰ ਪਠਾਨਕੋਟ ਦੇ ਰੂਪ ਵਜੋਂ ਹੋਈ ਹੈ | ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-1 ਪਠਾਨਕੋਟ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅੱਗੇ ਦੀ ਪੁੱਛਗਿਛ ਕੀਤੀ ਜਾਵੇਗੀ |