ਪਠਾਨਕੋਟ, 20 ਜੁਲਾਈ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਪ੍ਰਧਾਨ ਵਿਨੋਦ ਮਹਾਜਨ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਾਬਕਾ ਜ਼ਿਲ੍ਹਾ ਗਵਰਨਰ ਵਿਨੋਦ ਮਹਾਜਨ ਸਮੇਤ ਕਲੱਬ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਪ੍ਰਧਾਨ ਵਿਨੋਦ ਮਹਾਜਨ ਨੇ ਕਲੱਬ ਵਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਬਾਰੇ ਵਿਸਥਾਰ ਵਿਚ ਦੱਸਿਆ ਅਤੇ ਕਿਹਾ ਕਿ ਕਲੱਬ ਮਨੁੱਖਤਾ ਦੀ ਸੇਵਾ ਵਿਚ ਨਿਰੰਤਰ ਕੰਮ ਕਰ ਰਿਹਾ ਹੈ ਅਤੇ ਨਾਲ ਹੀ ਹੋਰ ਲੋਕਾਂ ਨੂੰ ਵੀ ਇਨ੍ਹਾਂ ਸਮਾਜਿਕ ਕਾਰਜਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਲਈ ਸ਼ਹਿਰ ਦੇ ਪਤਵੰਤੇ ਸੱਜਣਾਂ ਅਤੇ ਨੌਜਵਾਨਾਂ ਨੂੰ ਕਲੱਬ ਨਾਲ ਜੋੜਿਆ ਜਾ ਰਿਹਾ ਹੈ | ਇਸ ਪ੍ਰੇਰਨਾ ਨਾਲ ਡਾ: ਸ਼ੁੱਭਮ ਮਹਾਜਨ ਲਾਇਨਜ਼ ਕਲੱਬ ਵਿਚ ਸ਼ਾਮਿਲ ਹੋਏ ਹਨ | ਪੀ.ਡੀ.ਜੀ. ਵਿਨੋਦ ਮਹਾਜਨ ਨੇ ਡਾ: ਸ਼ੁੱਭਮ ਮਹਾਜਨ ਨੂੰ ਪਿੰਨ ਲਗਾ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ: ਸ਼ੁੱਭਮ ਮਹਾਜਨ ਨੇ ਕਿਹਾ ਕਿ ਕਲੱਬ ਦੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾ ਕੇ ਉਹ ਕਲੱਬ ਵਲੋਂ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਕੀਤੇ ਜਾਣ ਵਾਲੇ ਸਾਰੇ ਕੰਮਾਂ ਵਿਚ ਆਪਣਾ ਪੂਰਾ ਸਮਰਥਨ ਦੇਣਗੇ | ਇਸ ਮੌਕੇ ਸਕੱਤਰ ਦੀਪਕ ਸਲਵਾਨ, ਕੈਸ਼ੀਅਰ ਸੰਜੀਵ ਮਹਾਜਨ, ਪੀ.ਆਰ.ਓ. ਦਿਨੇਸ਼ ਮਹਾਜਨ ਅਤੇ ਕਲੱਬ ਦੇ ਹੋਰ ਮੈਂਬਰ ਮੌਜੂਦ ਸਨ |