15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਡੇਰਾ ਬਾਜ਼ੀਗਰ ਬਸਤੀ ਤਾਰਾਗੜ੍ਹ ਵਿਖੇ ਡੀਪ ਬੋਰ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਅਜੀਤ ਡੈਸਕ 21-07-2025
ਤਾਰਾਗੜ੍ਹ, 20 ਜੁਲਾਈ (ਸੋਹਨ ਲਾਲ)-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਬਾਜੀਗਰ ਬਸਤੀ ਤਾਰਾਗੜ੍ਹ ਵਿਖੇ ਡੀਪ ਬੋਰ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਲੋਕਾਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਪਿਛਲੇ 40 ਸਾਲਾਂ ਤੋਂ ਪੀਣ ਵਾਲੇ ਸਾਫ ਪਾਣੀ ਦੀ ਮੰਗ ਵੱਲ ਕਿਸੇ ਸਰਕਾਰ ਦਾ ਧਿਆਨ ਨਹੀਂ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਤਾਰਾਗੜ੍ਹ ਪੁਰਾਣਾ ਪਿੰਡ ਦੀ ਡੇਰਾ ਬਾਜੀਗਰ ਬਸਤੀ ਵਿਖੇ ਪਹੁੰਚੇ ਹਨ | ਇੱਥੇ ਲੰਮੇ ਸਮੇਂ ਤੋਂ ਪੀਣ ਵਾਲੇ ਸਾਫ ਪਾਣੀ ਦੀ ਸਮੱਸਿਆ ਸੀ ਅਤੇ ਲੋਕਾਂ ਨੰੂ ਪੀਣ ਵਾਲਾ ਸਾਫ ਪਾਣੀ ਨਾ ਮਿਲਣ ਕਰਕੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੰੂ ਧਿਆਨ ਵਿਚ ਰੱਖਦਿਆਂ ਕਰੀਬ 2 ਸਾਲ ਪਹਿਲਾਂ 7 ਲੱਖ ਰੁਪਏ ਪੰਚਾਇਤ ਨੰੂ ਦਿੱਤੇ ਸਨ ਕਿ ਇਸ ਖੇਤਰ ਅੰਦਰ ਡੀਪ ਬੋਰ ਕਰਵਾਇਆ ਜਾਵੇ | ਹੁਣ ਨਵੀਂ ਪੰਚਾਇਤ ਬਣਨ ਤੋਂ ਬਾਅਦ ਡੀਪ ਬੋਰ ਦਾ ਨਿਰਮਾਣ ਕਾਰਜ ਆਰੰਭ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਇਕ ਮੰਗ ਰੱਖੀ ਗਈ ਹੈ ਕਿ ਖੇਤਰ ਅੰਦਰ ਕੋਈ ਵੀ ਜੰਞ ਘਰ ਨਹੀਂ ਹੈ | ਕੈਬਨਿਟ ਮੰਤਰੀ ਨੇ ਲੋਕਾਂ ਨੰੂ ਭਰੋਸਾ ਦਿੰਦੇ ਹੋਏ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਤੋਂ ਬਾਅਦ ਇੱਥੇ ਡੇਰਾ ਬਾਜੀਗਰ ਬਸਤੀ ਦੇ ਅੰਦਰ ਜੰਞ ਘਰ ਵੀ ਬਣਾਇਆ ਜਾਵੇਗਾ | ਲੋਕਾਂ ਵਲੋਂ ਬਿਜਲੀ ਸਪਲਾਈ ਦੀ ਸਮੱਸਿਆ ਨੰੂ ਵੀ ਧਿਆਨ ਵਿਚ ਲਿਆਂਦਾ ਗਿਆ | ਉਨ੍ਹਾਂ ਲੋਕਾਂ ਨੰੂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਇਕ ਨਵਾਂ ਟਰਾਂਸਫਾਰਮਰ ਵੀ ਲਗਾਇਆ ਜਾਵੇਗਾ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੰਮ ਸ਼ੁਰੂ ਹੋਣ 'ਤੇ ਲੋਕਾਂ ਨੰੂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ ਨਰੇਸ਼ ਕੁਮਾਰ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਸੰਦੀਪ ਕੁਮਾਰ, ਸਰਪੰਚ ਪੁਰਾਣਾ ਤਾਰਾਗੜ੍ਹ ਰੋਜ਼ੀ ਸੈਣੀ, ਰਾਜੇਸ਼ ਕੁਮਾਰ ਕਾਕਾ, ਜੋਗਿੰਦਰ ਮਾਜਰਾ, ਰਮਨ ਭਖੜਾ, ਬੇਗੋਵਾਲ ਦੀ ਸਰਪੰਚ ਨਿਸ਼ਾ ਸੈਣੀ, ਫੌਜਾ ਰਾਮ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਦਲ ਸਿੰਘ ਸਿੱਧੂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸੁਰੇਸ਼ ਮਹਾਜਨ ਰਾਜੂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।