26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਵੱਖ-ਵੱਖ ਮਾਮਲਿਆਂ 'ਚ ਨਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 22-07-2025
ਗੁਰਦਾਸਪੁਰ, 21 ਜੁਲਾਈ (ਚੱਕਰਾਜਾ)-ਜ਼ਿਲ੍ਹਾ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ ਨਜਾਇਜ਼ ਸ਼ਰਾਬ ਫੜਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਐੱਸ.ਐੱਸ.ਪੀ. ਅਦਿੱਤਿਯ ਵਲੋਂ ਦੱਸਿਆ ਕਿ ਪੁਲਿਸ ਥਾਣਾ ਦੀਨਾਨਗਰ ਵਲੋਂ ਇਕ ਕਾਰ ਸਵਿਫਟ ਨੰੂ ਸ਼ੱਕ ਪੈਣ 'ਤੇ ਜਦ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਰ ਸਵਾਰ ਮੌਕੇ 'ਤੇ ਕਾਰ ਛੱਡ ਕੇ ਭੱਜ ਗਿਆ | ਜਦ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 60 ਬੋਤਲਾਂ ਸ਼ਰਾਬ ਠੇਕਾ ਮੈਕਡਾਵਲ ਸੇਲ ਫਾਰ ਚੰਡੀਗੜ੍ਹ ਬਰਾਮਦ ਹੋਈ | ਜਿਸ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖਿਲਾਫ਼ ਥਾਣਾ ਦੀਨਾਨਗਰ ਅੰਦਰ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਪੁਲਿਸ ਥਾਣਾ ਤਿੱਬੜ ਵਲੋਂ ਜਸਬੀਰ ਸਿੰਘ ਨੰੂ ਕਾਬੂ ਕਰਕੇ 100 ਕਿੱਲੋ ਲਾਹਣ 750 ਐਮ.ਐਲ. ਨਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਫੜ੍ਹੀ ਗਈ | ਜਿਸ ਖਿਲਾਫ਼ ਬਣਦੀਆਂ ਧਰਾਵਾਂ ਹੇਠ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਮਲਕਪੁਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਪੂਰਨ ਗੁਰਮਰਿਆਦਾ ਅਤੇ ਉਤਸ਼ਾਹ ਨਾਲ ਹੋਏ ਆਰੰਭ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਚ ਹਾਊਸ ਕੈਪਟਨ ਤੇ ਉਪ ਕੈਪਟਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।