ਕਿਲ੍ਹਾ ਲਾਲ ਸਿੰਘ, 21 ਜੁਲਾਈ (ਬਲਬੀਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਦਾ ਕੇਡਰ ਬਹੁਤ ਵੱੱਧ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਸਰਕਲ ਕਿਲ੍ਹਾ ਲਾਲ ਸਿੰਘ ਦੇ ਪ੍ਰਧਾਨ ਪ੍ਰਦੀਪ ਕੁਮਾਰ ਦਾਲਮ, ਸਰਕਲ ਦਿਆਲਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਮੱਲੂਦੁਆਰਾ, ਸਰਕਲ ਘਸੀਟਪੁਰ ਦੇ ਪ੍ਰਧਾਨ ਰਜਿੰਦਰ ਸਿੰਘ ਹਰਦੋਝੰਡੇ ਸਰਕਲ ਫ਼ਤਹਿਗੜ੍ਹ ਚੂੜੀਆਂ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਪਨੂੰ ਨੇ ਕਿਹਾ ਕਿ ਕੇਂਦਰ ਦੀ ਨਵੀਂ ਸਰਕਾਰ ਦੀਆਂ ਸਕੀਮਾਂ, ਜਿਨਾਂ ਦਾ ਲਾਭ ਲੋਕਾਂ ਨੂੰ ਦੇਣ ਲਈ ਹਲਕੇ ਦੇ ਸਾਰੇ ਪਿੰਡਾਂ ਅੰਦਰ ਕੈਂਪ ਲਾਏ ਜਾ ਰਹੇ ਹਨ, ਜਿਸ ਤੋਂ ਲੋਕ ਖੁਸ਼ ਹੋ ਕੇ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਭਾਜਪਾ ਨਾਲ ਵੱਡੀ ਗਿਣਤੀ ਵਿਚ ਜੁੜ ਰਹੇ ਹਨ | ਇਨ੍ਹਾਂ ਆਗੂਆਂ ਕਿਹਾ ਕਿ ਹਲਕੇ ਅੰਦਰ ਕਾਹਲੋਂ ਪਰਿਵਾਰ ਦਾ ਲੋਕ ਬਹੁਤ ਸਤਿਕਾਰ ਕਰਦੇ ਹਨ | ਸਵ: ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਵਲੋਂ ਕੀਤੇ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰ ਕੇ ਭਾਵੁਕ ਹੋ ਜਾਂਦੇ ਹਨ, ਕਿਉਂਕਿ ਕਾਹਲੋਂ ਪਰਿਵਾਰ ਨੇ ਹਲਕਾ ਫ਼ਤਹਿਗੜ੍ਹ ਚੂੜੀਆਂ ਦਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਸੀ | ਇਸ ਲਈ ਹਲਕੇ ਦੇ ਲੋਕ 2027 ਵਿਚ ਰਵੀਕਰਨ ਸਿੰਘ ਕਾਹਲੋਂ ਨੂੰ ਪੰਜਾਬ ਵਿਧਾਨ ਸਭਾ 'ਚ ਜਿਤਾ ਕੇ ਭੇਜਣ ਲਈ ਹੁਣ ਤੋਂ ਹੀ ਪੱਬਾਂਭਾਰ ਹਨ |