26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਹੈਪੀ ਮਾਪੇ ਦਿਵਸ ਮਨਾਇਆ

ਅਜੀਤ ਡੈਸਕ 22-07-2025
ਗੁਰਦਾਸਪੁਰ, 21 ਜੁਲਾਈ (ਚੱਕਰਾਜਾ)-ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਡਿੰਪਲ ਸ਼ਰਮਾ ਦੀ ਅਗਵਾਈ ਹੇਠ ਹੈਪੀ ਮਾਪੇ ਦਿਵਸ ਮਨਾਇਆ ਗਿਆ | ਜਿਸ ਵਿਚ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫ਼ਰ ਤੇ ਮੈਡਮ ਨਵਦੀਪ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਆਏ ਮਹਿਮਾਨਾਂ ਵਲੋਂ ਜੋਤੀ ਜਗਾ ਕੇ ਕੀਤੀ ਗਈ | ਇਸ ਮੌਕੇ ਐਲ.ਕੇ.ਜੀ. ਦੇ ਵਿਦਿਆਰਥੀਆਂ ਨੇ ਡਾਂਸ ਪੇਸ਼ ਕਰਕੇ ਆਪਣੇ ਮਾਪਿਆਂ ਪ੍ਰਤੀ ਪਿਆਰ ਨੰੂ ਪੇਸ਼ ਕੀਤਾ, ਉੱਥੇ ਹੀ ਬੱਚਿਆਂ ਦੇ ਨਾਲ-ਨਾਲ ਮਾਵਾਂ ਨੇ ਵੀ ਇਸ ਪ੍ਰੋਗਰਾਮ ਵਿਚ ਹਿੱਸਾ ਲਿਆ ਅਤੇ ਉਨ੍ਹਾਂ ਨੰੂ ਕਈ ਤਰ੍ਹਾਂ ਦੀਆਂ ਖੇਡਾਂ ਖਿਡਾਈਆਂ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਮੈਡਮ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ ਨੰੂ ਵਧੀਆ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੰੂ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਬਾਵਾ ਲਾਲ ਸਕੂਲ ਧਿਆਨਪੁਰ 'ਚ ਪਿ੍ੰ. ਹਿਤੇਸ਼ ਕੁਮਾਰ ਦੀ ਅਗਵਾਈ 'ਚ ਕਿਤਾਬਾਂ ਵੰਡੀਆਂ ਅਗਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਵਿਚ ਹਲਕੇ ਅੰਦਰ ਭਾਜਪਾ ਹੋ ਰਹੀ ਹੈ ਮਜ਼ਬੂਤ-ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।