ਫ਼ਤਹਿਗੜ੍ਹ ਚੂੜੀਆਂ, 21 ਜੁਲਾਈ (ਐੱਮ.ਐੱਸ. ਫੱੁਲ)-ਸਥਾਨਕ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਵਿਖੇ ਪਿ੍ੰਸੀਪਲ ਪ੍ਰੋ. ਪ੍ਰੋਦੀਪ ਕੌਰ ਦੀ ਰਹਿਨੁਮਾਈ ਹੇਠ ਚੱਲ ਰਹੇ 3 ਸਾਲਾ ਡਿਗਰੀ ਕੋਰਸ ਬੀ.ਸੀ.ਏ. 6ਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਮਈ-ਜੂਨ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਘੋਸ਼ਿਤ ਕੀਤੇ ਗਏ ਨਤੀਜੇ ਅਨੁਸਾਰ ਮਹਿਕਦੀਪ ਕੌਰ ਨੇ 89.6 ਫ਼ੀਸਦੀ, ਦਿਲਪ੍ਰੀਤ ਕੌਰ ਨੇ 87 ਫ਼ੀਸਦੀ ਤੇ ਰੋਜਪ੍ਰੀਤ ਕੌਰ ਨੇ 86 ਫ਼ੀਸਦੀ ਅੰਕ ਹਾਸਿਲ ਕਰ ਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਪ੍ਰੋ. ਪ੍ਰਦੀਪ ਕੌਰ ਨੇ ਬਿਹਤਰੀਨ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧੀਆ ਅੰਕ ਲੈਣ ਤੇ ਕੰਪਿਊਟਰ ਦੀ ਡਿਗਰੀ ਮੁਕੰਮਲ ਕਰਨ ਲਈ ਮੁਬਾਰਕ ਦਿੱਤੀ ਤੇ ਭਵਿੱਖ ਵਿਚ ਵਧੀਆ ਪੜ੍ਹਾਈ ਕਰਨ ਲਈ ਸ਼ੁਭ ਇੱਛਾਵਾਂ ਦਿੱਤੀਆਂ | ਉਨ੍ਹਾਂ ਸਮੂਹ ਕੰਪਿਊਟਰ ਵਿਭਾਗ ਦੇ ਸਮੂਹ ਸਟਾਫ਼ ਨੂੰ ਵੀ ਵਧਾਈ ਦਿੱਤੀ |