ਬਟਾਲਾ, 21 ਜੁਲਾਈ (ਸਤਿੰਦਰ ਸਿੰਘ)-ਹਾਸ਼ੀਆ ਲੋਕ ਦਲ (ਗੈਰ ਰਾਜਨੀਤਿਕ ਸੰਗਠਨ) ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਰਾਜ ਸਿੰਘ ਸੰਧੂ, ਗਰੀਬ ਸਿੰਘ ਹਸਨਪੁਰੀ, ਸੰਤੋਖ ਸਿੰਘ ਦੀ ਸਾਂਝੀ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਰੋਡ ਬਟਾਲਾ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕਸ਼ਮੀਰ ਸਿੰਘ ਖੁੰਡਾ ਨੇ ਦਲਿਤ ਸਮਾਜ ਦੀ ਦਸ਼ਾ ਤੇ ਦਿਸ਼ਾ ਸਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿਚ ਦਲਿਤ ਸਮਾਜ ਦੀ ਹਾਲਤ ਹਾਸ਼ੀਏ 'ਤੇ ਪਹੁੰਚ ਚੁੱਕੀ ਹੈ | ਦਲਿਤ ਭਾਈਚਾਰੇ ਨਾਲ ਹੋ ਰਹੀਆਂ ਵਧੀਕੀਆਂ ਅਤੇ ਉਨ੍ਹਾਂ ਦਾ ਹਰ ਤਰ੍ਹਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦਲਿਤਾਂ ਦੀ ਹਾਲਤ ਸੁਧਾਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਬਹੁਤ ਜ਼ਰੂਰਤ ਹੈ | ਇਸ ਮੌਕੇ ਹਰਜੀਤ ਸਿੰਘ ਟਰਪੱਈ, ਅਮਰਬੀਰ ਸਿੰਘ, ਸੁੱਚਾ ਸਿੰਘ ਔਲਖ, ਹਰਵਿੰਦਰ ਸਿੰਘ, ਸਤਨਾਮ ਸਿੰਘ ਕਾਨੂੰਗੋ, ਸਤਨਾਮ ਸਿੰਘ ਘੁੰਮਣ, ਡਾ. ਸੁਰਜੀਤ ਸਿੰਘ, ਸੁਖਜਿੰਦਰ ਸਿੰਘ ਪਾਰਸ, ਲਾਡੀ ਸਰਪੰਚ ਹਸਨਪੁਰਾ, ਸੋਮ ਸਿੰਘ, ਪਿ੍ੰਸੀਪਲ ਸੁਰਜੀਤ ਸਿੰਘ, ਦਲਜੀਤ ਸਿੰਘ, ਕੈਪਟਨ ਕਸ਼ਮੀਰ ਸਿੰਘ, ਹਰਜੀਤ ਸਿੰਘ ਅਕਾਉਂਾਟੈਂਟ ਆਦਿ ਹਾਜ਼ਰ ਸਨ |