26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਐੱਸ. ਐੱਸ. ਬਾਜਵਾ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਆਪਣੇ ਜਨਮ ਦਿਨ 'ਤੇ ਬੂਟੇ ਵੰਡੇ

ਅਜੀਤ ਡੈਸਕ 22-07-2025
ਬਟਾਲਾ, 21 ਜੁਲਾਈ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਖੇ 'ਗ੍ਰੀਨ ਵਰਲਡ ਮਿਸ਼ਨ ਪਹਿਲ' ਵਾਤਾਵਰਨ ਨੂੰ ਬਚਾਉਣ ਲਈ ਸ਼ੁਰੂ ਕੀਤਾ ਗਿਆ ਹੈ | ਸਕੂਲ ਦੇ 5ਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਆਪਣੇ ਜਨਮ ਦਿਨ 'ਤੇ 100 ਬੂਟੇ ਵੰਡੇ ਅਤੇ ਗ੍ਰੀਨ ਵਰਲਡ ਮਿਸ਼ਨ ਪਹਿਲ ਦੀ ਸ਼ੁਰੂਆਤ ਵਿਚ ਯੋਗਦਾਨ ਪਾਇਆ | ਗ੍ਰੀਨ ਵਰਲਡ ਮਿਸ਼ਨ ਦੇ ਤਹਿਤ ਸਕੂਲ ਵਿਚ 'ਹਰੀਤਰਾ ਵਿਦਿਆਲਿਆ' ਜਾਂ ਗ੍ਰੀਨ ਸਕੂਲ ਪਹਿਲ ਸ਼ੁਰੂ ਕੀਤਾ ਗਿਆ ਹੈ | ਇਸ ਪਹਿਲ ਕਦਮੀ ਵਿਚ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਦੀ ਮਹੱਤਤਾ ਨੂੰ ਸਮਝਣ ਅਤੇ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਐਵਾਰਡੀ) ਨੇ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਬੂਟੇ ਲਗਾਉਣ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਬੂਟਿਆਂ ਦੀ ਰੱਖਿਆ ਕਰਨ ਦਾ ਪ੍ਰਣ ਲਿਆ | ਪਿ੍ੰਸੀਪਲ ਕੋਮਲ ਅਗਰਵਾਲ ਨੇ ਕਿਹਾ ਕਿ ਵਧਦੀ ਗਲੋਬਲ ਵਾਰਮਿੰਗ ਦੇ ਮੱਦੇਨਜ਼ਰ ਅਤੇ ਇਸ ਨੂੰ ਘਟਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਪੈਣਗੇ | ਪ੍ਰਧਾਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਨੇ ਬੱਚਿਆਂ ਨੂੰ ਰੁੱਖਾਂ ਦੀ ਸੁਰੱਖਿਆ ਅਤੇ ਰੁੱਖ ਲਗਾਉਣ ਅਤੇ ਬਚਾਉਣ ਬਾਰੇ ਵਿਸਥਾਰ ਵਿਚ ਦੱਸਿਆ ਅਤੇ ਰੁੱਖਾਂ ਨੂੰ ਬਚਾਉਣ ਲਈ ਉਨ੍ਹਾਂ ਨੇ ਬੱਚਿਆਂ ਨੂੰ ਇਕ ਬੂਟਾ ਲਗਾਉਣ ਤੇ ਇਸ ਨੂੰ ਗੋਦ ਲੈਣ ਲਈ ਕਿਹਾ | ਇਸੇ ਤਰ੍ਹਾਂ ਬੱਚਿਆਂ ਤੇ ਸਟਾਫ਼ ਨੇ ਪ੍ਰਣ ਲਿਆ ਕਿ ਉਹ ਵਾਤਾਵਰਨ ਦੀ ਰੱਖਿਆ ਕਰਨਗੇ ਅਤੇ ਵੱਧ ਤੋਂ ਵੱਧ ਬੂਟੇ ਲਗਾਉਣਗੇ |
ਪਿਛਲੀ ਖ਼ਬਰ ਗੰਦਾ ਪਾਣੀ ਸੜਕ 'ਤੇ ਪੈਣ ਨਾਲ ਸੜਕ ਨੇ ਧਾਰਿਆ ਛੱਪੜ ਦਾ ਰੂਪ ਅਗਲੀ ਖ਼ਬਰ ਹਾਸ਼ੀਆ ਲੋਕ ਦਲ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।