26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਇਫਟੂ ਵਲੋਂ 25 ਨੂੰ ਸੰਗਰੂਰ ਵਿਖੇ ਹੋਣ ਵਾਲੀ ਮਜ਼ਦੂਰ ਕਿਸਾਨ ਰੈਲੀ 'ਚ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਐਲਾਨ

ਅਜੀਤ ਡੈਸਕ 22-07-2025
• ਆਗੂਆਂ ਨੇ ਲੈਂਡ ਪੂਲਿੰਗ ਸਕੀਮ ਦਾ ਡਟ ਕੇ ਵਿਰੋਧ ਕਰਨ ਦਾ ਵੀ ਲਿਆ ਗਿਆ ਫ਼ੈਸਲਾ
ਗੁਰਦਾਸਪੁਰ, 21 ਜੁਲਾਈ (ਗੁਰਪ੍ਰਤਾਪ ਸਿੰਘ)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਥਾਨਿਕ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਆਗੂ ਸੁਖਦੇਵ ਰਾਜ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਇਫਟੂ ਦੇ ਸੂਬਾਈ ਆਗੂ ਕਾਮਰੇਡ ਰਮੇਸ਼ ਰਾਣਾ, ਜੋਗਿੰਦਰ ਪਾਲ ਪਨਿਆੜ, ਕਮਲ਼ ਕਿਸ਼ੋਰ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਦੱਸਿਆ ਕਿ ਸੰਗਰੂਰ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ 'ਤੇ ਪਾਏ ਝੂਠੇ ਕੇਸ ਰੱਦ ਕਰਨ ਅਤੇ ਉਨ੍ਹਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ 25 ਜੁਲਾਈ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਆਗੂਆਂ ਦੱਸਿਆ ਕਿ 20 ਮਈ ਨੂੰ ਸੰਗਰੂਰ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੇਗਮਪੁਰਾ ਸ਼ਹਿਰ ਵਸਾਉਣ ਜਾਂਦੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਝੂਠੇ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਰੋਸ ਪ੍ਰਦਰਸ਼ਨ ਕਰਨ 'ਤੇ ਅਣ-ਐਲਾਨੀ ਪਾਬੰਦੀ ਲਗਾ ਕੇ ਦਰਜਨਾਂ ਕਿਰਤੀਆਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ | ਆਗੂਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਜਬਰ ਰੂਪ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪੁਲਿਸ ਨੂੰ ਵੱਧ ਅਧਿਕਾਰ ਦਿੱਤੇ ਗਏ ਹਨ | ਜਿਨ੍ਹਾਂ ਕਰਕੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ ਅਤੇ ਹਿਰਾਸਤੀ ਮੌਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਸੰਘਰਸ਼ ਕਰ ਰਹੇ ਲੋਕਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ ਅਤੇ ਉਨ੍ਹਾਂ ਉੱਪਰ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ | ਪੁਲਿਸ ਦੀ ਸਰਪ੍ਰਸਤੀ ਹੇਠ ਮਜ਼ਦੂਰ ਆਗੂਆਂ 'ਤੇ ਜਾਨਲੇਵਾ ਹਮਲੇ ਕਰਵਾਏ ਜਾ ਰਹੇ ਹਨ | ਮਜ਼ਦੂਰ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਇਹ ਬਰਦਾਸ਼ਤ ਯੋਗ ਨਹੀਂ ਹੈ | ਇਸ ਲਈ ਪੰਜਾਬ ਸਰਕਾਰ ਦੀਆਂ ਇਨ੍ਹਾਂ ਜਬਰ ਨੀਤੀਆਂ ਦੇ ਵਿਰੁੱਧ 25 ਜੁਲਾਈ ਨੂੰ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਰੈਲੀ ਅਤੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋ ਕੇ ਜਥੇਬੰਦੀ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾਵੇਗਾ | ਇਸ ਮੌਕੇ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਸਕੀਮ ਦਾ ਵਿਰੋਧ ਕਰਨ ਦਾ ਫ਼ੈਸਲਾ ਵੀ ਲਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਰਾਜ, ਜੋਤੀ ਲਾਲ, ਸੰਦੀਪ ਕੁਮਾਰ, ਗੁਰਮੀਤ ਸਿੰਘ, ਰਾਜੂ, ਬੋਧ ਰਾਜ, ਕਸ਼ਮੀਰ ਸਿੰਘ, ਰਮੇਸ਼ ਕੁਮਾਰ, ਨਿਸ਼ਾਨ ਸਿੰਘ, ਕੁਲਦੀਪ ਸਿੰਘ ਅਤੇ ਬਲਦੇਵ ਰਾਜ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀ.ਸੈਕੰ. ਸਕੂਲ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 73ਵੀਆਂ ਖੇਡਾਂ ਦੇ ਖੋ-ਖੋ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ਼ਾਂਤੀ ਵਧਾਉਣ ਵਿਚ ਨੌਜਵਾਨਾਂ ਦੀ ਭੂਮਿਕਾ 'ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।