26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਜ਼ਿਲ੍ਹਾ ਗੁਰਦਾਸਪੁਰ ਵਿਚ ਮੂੰਹ ਢਕ ਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ 'ਤੇ ਪਾਬੰਦੀ

ਅਜੀਤ ਡੈਸਕ 22-07-2025
ਗੁਰਦਾਸਪੁਰ, 21 ਜੁਲਾਈ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਵੱਧ ਰਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ | ਵਧੀਕ ਜ਼ਿਲ੍ਹਾ ਮੈਜਿਸਟਰੇਟ ਹਰਜਿੰਦਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਕਿਸੇ ਵੀ ਵਿਅਕਤੀ ਵਲੋਂ ਆਪਣੇ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋ-ਪਹੀਆ ਵਾਹਨ ਚਲਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹਾਂ, ਕਤਲਾਂ, ਡਕੈਤੀਆਂ ਅਤੇ ਚੇਨ ਸਨੈਚਿੰਗ ਵਰਗੀਆਂ ਵਾਰਦਾਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਜਦੋਂ ਵੀ ਸੀ.ਸੀ.ਟੀ.ਵੀ ਫੁਟੇਜ ਦੀ ਜਾਂਚ ਕੀਤੀ ਜਾਂਦੀ ਹੈ ਤਾਂ ਅਪਰਾਧੀਆਂ ਦੇ ਮੂੰਹ ਕੱਪੜੇ ਜਾਂ ਮਾਸਕ ਨਾਲ ਪੂਰੀ ਤਰ੍ਹਾਂ ਢੱਕੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਕਰਨਾ ਮੁਸ਼ਕਿਲ ਹੋ ਜਾਂਦਾ ਹੈ | ਇਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਕੋਈ ਵੀ ਵਿਅਕਤੀ ਆਪਣੇ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋ-ਪਹੀਆ ਵਾਹਨ ਨਹੀਂ ਚਲਾਏਗਾ | ਜੇਕਰ ਕਿਸੇ ਵਿਅਕਤੀ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਮਨਾਹੀ ਦਾ ਇਹ ਹੁਕਮ18 ਜੁਲਾਈ ਤੋਂ 17 ਅਕਤੂਬਰ ਤੱਕ ਲਾਗੂ ਰਹੇਗਾ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਹੁਕਮ ਇੱਕਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਿਊਰੋਲੋਜੀਕਲ ਬਿਮਾਰੀਆਂ ਦੇ ਲੱਛਣਾਂ ਅਤੇ ਰੋਕਥਾਮ-ਸੀਨੀਅਰ ਨਿਊਰੋਲੋਜਿਸਟ ਡਾ. ਇਸ਼ਤਿਆਕ ਅਗਲੀ ਖ਼ਬਰ ਨਗਰ ਕੌਂਸਲ ਦੇ ਯਤਨਾਂ ਨਾਲ ਬਾਬਾ ਫ਼ਰੀਦ ਐਵੇਨਿਊ ਕਾਲੋਨੀ ਵਿਚ ਜਲ ਸਪਲਾਈ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।