26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਗਗਨ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਅਜੀਤ ਡੈਸਕ 22-07-2025
ਗੁਰਦਾਸਪੁਰ, 21 ਜੁਲਾਈ (ਅਸ਼ੋਕ ਸ਼ਰਮਾ)-ਬੀ.ਐੱਮ.ਐੱਸ.ਐੱਮ ਗਰੁੱਪ ਇੰਸਟੀਚਿਊਸ਼ਨ ਪੁਰਾਣਾ ਸ਼ਾਲਾ ਦੇ ਗਗਨ ਇੰਟਰਨੈਸ਼ਨਲ ਸਕੂਲ ਵਿਖੇ ਕਿੰਡਰ ਗਾਰਡਨ ਦੇ ਬੱਚਿਆਂ ਵਲੋਂ 'ਮੈਂਗੋ ਡੇਅ' ਮਨਾਇਆ ਗਿਆ | ਜਿਸ ਵਿਚ ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਵਲੋਂ ਵੱਖ-ਵੱਖ ਪ੍ਰੋਗਰਾਮਾਂ ਵਿਚ ਭਾਗ ਲੈਂਦੇ ਹੋਏ ਪੀਲੇ ਰੰਗ ਦੀ ਮਹੱਤਤਾ ਨੂੰ ਦਰਸਾਇਆ ਗਿਆ | ਵਿਦਿਆਰਥੀਆਂ ਨੇ ਪੀਲੇ ਰੰਗ ਦੇ ਕੱਪੜੇ ਪਾ ਕੇ ਅਤੇ ਟਿਫ਼ਨ ਬਾਕਸ 'ਚ ਪੀਲੇ ਰੰਗ ਦੇ ਖਾਣੇ ਤੇ ਫਲ ਲਿਆ ਕੇ ਇਸ ਦਿਨ ਨੂੰ ਉਤਸ਼ਾਹ ਨਾਲ ਮਨਾਇਆ | ਤੀਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅੰਦਰ ਵੇਸਟ ਆਊਟ ਆਫ਼ ਬੈੱਸਟ ਪ੍ਰਤੀਯੋਗਤਾ ਕਰਵਾਈ ਗਈ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਘਰ 'ਚ ਵਰਤਣ ਵਾਲੀਆਂ ਵੇਸਟ ਬਚੀਆਂ ਚੀਜ਼ਾਂ ਦੀ ਵਰਤੋਂ ਕਰਕੇ ਵੱਖ-ਵੱਖ ਤਰ੍ਹਾਂ ਦੀਆਂ ਘਰੇਲੂ ਵਰਤਣ ਵਾਲੀਆਂ ਚੀਜ਼ਾਂ ਜਿਵੇਂ ਫ਼ੋਟੋ ਫਰੇਮ, ਪੈੱਨ ਹੋਲਡਰ, ਫਲਾਵਰ, ਫੁੱਟਬਾਲ ਹੈਂਗਿੰਗ, ਗੁੱਡੀਆਂ, ਕੱਪ, ਪਲੇਟਾਂ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਸਕੂਲ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ, ਪਿ੍ੰਸੀਪਲ ਵਿਪਨ ਕੁਮਾਰ ਨੇ ਬੱਚਿਆਂ ਨੂੰ ਪੀਲੇ ਰੰਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਪਹਿਲੇ, ਦੂਜੇ ਤੇ ਤੀਜੇ ਨੰਬਰ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਇਹ ਪ੍ਰੋਗਰਾਮ ਜੂਨੀਅਰ ਕੋਆਰਡੀਨੇਟਰ ਸਾਬੀਕਾ ਮਿਨਹਾਸ ਅਤੇ ਸੀਨੀਅਰ ਕੋਆਰਡੀਨੇਟਰ ਜੋਤੀ ਬਾਲਾ ਦੀ ਨਿਗਰਾਨੀ ਹੇਠ ਕਰਵਾਇਆ ਗਿਆ |
ਪਿਛਲੀ ਖ਼ਬਰ ਰੇਲਵੇ ਅੰਡਰਬਿ੍ਜ ਹੇਠਾਂ ਪਾਣੀ ਇਕੱਠਾ ਹੋਣ ਕਾਰਨ ਰਾਹਗੀਰ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਨਿਊਰੋਲੋਜੀਕਲ ਬਿਮਾਰੀਆਂ ਦੇ ਲੱਛਣਾਂ ਅਤੇ ਰੋਕਥਾਮ-ਸੀਨੀਅਰ ਨਿਊਰੋਲੋਜਿਸਟ ਡਾ. ਇਸ਼ਤਿਆਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।