26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲਾਇਨਜ਼ ਕਲੱਬ ਪਠਾਨਕੋਟ ਮੇਨ ਨੇ ਲਗਾਏ ਬੂਟੇ

ਅਜੀਤ ਡੈਸਕ 22-07-2025
ਪਠਾਨਕੋਟ, 21 ਜੁਲਾਈ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਨਰਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਬੂਟੇ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਜਿਸ ਵਿਚ ਲਾਇਨਜ਼ ਕਲੱਬ ਡਿਸਟਿ੍ਕਟ 321-ਡੀ ਦੇ ਵਾਈਸ ਡਿਸਟਿ੍ਕਟ ਗਵਰਨਰ ਲਾਇਨ ਰਾਜੀਵ ਖੋਸਲਾ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਪ੍ਰੋਜੈਕਟ ਚੇਅਰਮੈਨ ਵਿਜੇ ਵਰਮਾ ਦੀ ਨਿਗਰਾਨੀ ਹੇਠ ਆਯੋਜਿਤ ਪ੍ਰੋਗਰਾਮ ਵਿਚ ਮੌਜੂਦ ਸਮੂਹ ਮੈਂਬਰਾਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਇਸ ਮੌਕੇ ਰਾਜੀਵ ਖੋਸਲਾ, ਵਿਜੇ ਪਾਸੀ ਨੇ ਕਿਹਾ ਕਿ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਪਰਿਵਾਰ ਵਿਚ ਜਨਮ ਦਿਨ ਅਤੇ ਹੋਰ ਖੁਸ਼ੀ ਦੇ ਮੌਕਿਆਂ 'ਤੇ ਹੋਰ ਸਮਾਗਮਾਂ ਦੇ ਨਾਲ-ਨਾਲ ਇਕ ਰੁੱਖ ਲਗਾਉਣ ਵੱਲ ਵੀ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਸ ਦੀ ਦੇਖਭਾਲ ਕਰਨੀ ਚਾਹੀਦੀ ਹੈ, ਜਦੋਂ ਤੱਕ ਇਹ ਰੁੱਖ ਨਹੀਂ ਬਣ ਜਾਂਦਾ | ਇਸ ਮੌਕੇ ਸਮੀਰ ਗੁਪਤਾ, ਵਿਜੇ ਪਾਸੀ, ਨਰਿੰਦਰ ਗੁਪਤਾ, ਸੰਜੀਵ ਗੁਪਤਾ, ਸ਼ਰਨਜੀਤ ਸਿੰਘ ਗੋਰਾਇਆ, ਅਜੈ ਪਾਲ, ਸੰਦੀਪ ਸਰੀਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ 'ਤੇ ਵਿਅੰਗ ਭਾਜਪਾ ਦੇ ਜ਼ਿਲ੍ਹਾ ਬੁਲਾਰੇ ਦੀ ਸੌੜੀ ਸੋਚ-ਅਸ਼ੋਕ ਕੁਮਾਰ ਅਗਲੀ ਖ਼ਬਰ ਪੰਡੋਰੀ ਰੋਡ ਤੋਂ ਪਾਹੜਾ ਨੰੂ ਜਾਣ ਵਾਲੀ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਚਿੰਤਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।