ਪਠਾਨਕੋਟ, 21 ਜੁਲਾਈ (ਵਿਨੋਦ)-ਪਠਾਨਕੋਟ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਤੋਂ ਪਠਾਨਕੋਟ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਨੈਚਿੰਗ ਦੇ ਮਾਮਲਿਆਂ ਵਿਚ ਸ਼ਾਮਿਲ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੱਲ੍ਹ ਪੁਲਿਸ ਵਲੋਂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਦੋਵਾਂ ਨੌਜਵਾਨਾਂ ਨੇ ਥਾਣਾ ਡਵੀਜ਼ਨ ਨੰਬਰ-1, ਡਵੀਜ਼ਨ ਨੰਬਰ 2 ਅਤੇ ਥਾਣਾ ਸੁਜਾਨਪੁਰ ਅਧੀਨ ਸਨੈਚਿੰਗ ਦੀਆਂ ਸੱਤ ਘਟਨਾਵਾਂ ਵਿਚ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ | ਪੁਲਿਸ ਮਾਮਲੇ ਦੀ ਹੋਰ ਜਾਂਚ ਵਿਚ ਲੱਗੀ ਹੋਈ ਹੈ | ਦੱਸਿਆ ਗਿਆ ਕਿ ਇਨ੍ਹਾਂ ਦੋਸ਼ੀਆਂ ਨੇ ਥਾਣਾ ਡਵੀਜ਼ਨ ਨੰਬਰ-1 ਅਧੀਨ, ਦੋ ਥਾਣਾ ਡਵੀਜ਼ਨ ਨੰਬਰ-2 ਵਿਚ ਤਿੰਨ ਅਤੇ ਥਾਣਾ ਸੁਜਾਨਪੁਰ ਵਿਚ ਸਨੈਚਿੰਗ ਦੇ ਦੋ ਮਾਮਲੇ ਕੀਤੇ ਸਨ | ਗਿ੍ਫ਼ਤਾਰ ਮੁਲਜ਼ਮ ਅਸ਼ਵਨੀ ਉਰਫ਼ ਸਾਹਿਲ ਪੁੱਤਰ ਲੱਕੀ, ਸਰਾਏ ਮੁਹੱਲਾ, ਪਠਾਨਕੋਟ ਦਾ ਰਹਿਣ ਵਾਲਾ ਹੈ | ਜਦੋਂ ਕਿ ਦੂਜਾ ਵਿਸ਼ਾਲ ਕੁਮਾਰ ਉਰਫ਼ ਵਿਸ਼ੂ ਪੁੱਤਰ ਵਿਜੇ ਕੁਮਾਰ, ਸੁੰਦਰ ਨਗਰ, ਪਠਾਨਕੋਟ ਹੈ | ਹਾਲ ਹੀ ਵਿਚ ਇਨ੍ਹਾਂ ਦੋਵਾਂ ਨੌਜਵਾਨਾਂ ਨੇ ਅÏਰਤਾਂ ਦੇ ਸੋਨੇ ਦੇ ਕੰਨਾਂ ਦੀਆਂ ਵਾਲੀਆਂ, ਟਾਪਸ, ਗਲੇ ਦੀਆਂ ਚੇਨਾਂ ਖੋਹਣ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ | ਵਿਸ਼ਾਲ ਕੁਮਾਰ ਉਰਫ਼ ਵਿਸ਼ੂ 'ਤੇ ਜ਼ਿਲ੍ਹਾ ਗੁਰਦਾਸਪੁਰ ਵਿਚ ਦੋ, ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ ਵਿਚ ਦੋ ਅਤੇ ਇਕ ਨੰਗਲਭੂਰ ਵਿਚ ਐਨ.ਡੀ.ਪੀ.ਐੱਸ. ਅਧੀਨ ਮਾਮਲਾ ਦਰਜ ਹੈ | ਪੁਲਿਸ ਹੁਣ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰੇਗੀ ਅਤੇ ਪੁਲਿਸ ਰਿਮਾਂਡ ਲੈਣ ਤੋਂ ਬਾਅਦ ਡੂੰਘਾਈ ਨਾਲ ਪੁੱਛਗਿੱਛ ਕਰੇਗੀ | ਪੁੱਛਗਿੱਛ ਦੌਰਾਨ ਜਿਨ੍ਹਾਂ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਨਿਆਇਕ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ | ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਖੋਹ ਵਰਗੇ ਅਪਰਾਧਾਂ ਵਿਚ ਸ਼ਾਮਿਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ |