26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਵਲੋਂ ਸਰਪੰਚਾਂ, ਪੰਚਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 22-07-2025
ਸ਼ਾਹਪੁਰ ਕੰਢੀ, 21 ਜੁਲਾਈ (ਰਣਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਬਲਾਕ ਪ੍ਰਧਾਨ ਕੇਵਲ ਕ੍ਰਿਸ਼ਨ ਦੀ ਪ੍ਰਧਾਨਗੀ ਹੇਠ ਸਮਾਜ ਸੇਵਕ ਸੋਹਨ ਲਾਲ ਦੇ ਗ੍ਰਹਿ ਵਿਖੇ ਸ਼ਾਹਪੁਰ ਕੰਢੀ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਨੇ ਇਲਾਕੇ ਦੇ ਸਰਪੰਚਾਂ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ | ਮੀਟਿੰਗ ਨੰੂ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਇਸ ਧਾਰ ਬਲਾਕ ਦੇ ਕੰਢੀ ਇਲਾਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ | ਜਿਸ ਕਾਰਨ ਅੱਜ ਵੀ ਇਸ ਇਲਾਕੇ ਦੀ ਪੀਣ ਵਾਲੇ ਪਾਣੀ ਤੇ ਬਿਜਲੀ ਦੀ ਸਮੱਸਿਆ ਬਣੀ ਰਹੀ | ਪਰ ਹੁਣ ਪੰਜਾਬ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਇਲਾਕੇ ਦੇ ਬਹੁਪੱਖੀ ਵਿਕਾਸ ਲਈ ਪੱਕਾ ਇਰਾਦਾ ਕਰ ਲਿਆ ਹੈ | ਪੰਜਾਬ ਦੇ ਸਾਰੇ ਲੋਕਾਂ ਨੰੂ ਚੋਣ ਵਾਅਦੇ ਅਨੁਸਾਰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ | ਹਰ ਪਰਿਵਾਰ ਲਈ 10 ਲੱਖ ਦਾ ਇਲਾਜ ਮੁਫ਼ਤ ਕਰ ਦਿੱਤਾ ਹੈ ਤੇ ਹੁਣ ਇਸ ਇਲਾਕੇ ਨੰੂ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ ਤੇ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਸਿਕੰਦਰ ਸਿੰਘ ਪਠਾਨੀਆ, ਸਰਪੰਚ ਅਸ਼ੋਕ ਕੁਮਾਰ, ਸਰਪੰਚ ਕਰਤਾਰ ਸਿੰਘ, ਸਰਪੰਚ ਕਰਨੈਲ ਸਿੰਘ, ਸਰਪੰਚ ਬਲਬੀਰ ਸਿੰਘ, ਮਿੰਟੂ ਮਸੀਹ, ਰੌਸ਼ਲ ਲਾਲ ਭਗਤ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਾਰਾਗੜ੍ਹ ਪੁਲਿਸ ਨੇ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਹੈਰੋਇਨ ਸਮੇਤ ਫੜੇ ਦੋਸ਼ੀਆਂ ਨੇ ਝਪਟਮਾਰੀ ਦੀਆਂ ਵਾਰਦਾਤਾਂ ਵੀ ਕਬੂਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।