ਤਾਰਾਗੜ੍ਹ, 21 ਜੁਲਾਈ (ਸੋਹਨ ਲਾਲ)-ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਾਰਾਗੜ੍ਹ ਦੇ ਐੱਸ.ਐੱਚ.ਓ. ਅੰਗਰੇਜ਼ ਸਿੰਘ ਵਲੋਂ ਬੀਤੀ ਰਾਤ ਪਰਮਾਨੰਦ ਵਿਖੇ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਪੂਰੀ ਮੁਸਤੈਦੀ ਨਾਲ ਜਾਂਚ ਕੀਤੀ ਗਈ | ਐੱਸ.ਐੱਚ.ਓ. ਅੰਗਰੇਜ਼ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਸ਼ਰਾਰਤੀ ਅਨਸਰ ਨੰੂ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਚਿੱਟੇ ਦੇ ਵਪਾਰੀਆਂ ਨੰੂ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ | ਚਿੱਟੇ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਨੰੂ ਨਸ਼ਾ ਛੁਡਾਊ ਕੇਂਦਰ ਵਿਚ ਭੇਜ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਗੈਰ ਕਾਨੰੂਨੀ ਮਾਈਨਿੰਗ ਕਰਨ ਵਾਲਿਆਂ ਨੰੂ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਆਉਣ ਜਾਣ ਵਾਲੇ ਵਾਹਨਾਂ ਦੇ ਮਾਲਕਾਂ ਨੰੂ ਕਿਹਾ ਕਿ ਆਪਣੇ ਵਾਹਨਾਂ ਦੇ ਕਾਗ਼ਜ਼ ਨਾਲ ਲੈ ਕੇ ਚੱਲਣ | ਉਨ੍ਹਾਂ ਨੌਜਵਾਨਾਂ ਨੰੂ ਤਾਰਨਾ ਕਰਦਿਆਂ ਕਿਹਾ ਕਿ ਉਹ ਆਪਣੇ ਬੁਲਟ ਮੋਟਰਸਾਈਕਲ 'ਤੇ ਪਟਾਕੇ ਮਾਰਦੇ ਦਿਖਾਈ ਦਿੱਤੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੇ ਪਹਿਲ ਦੇ ਆਧਾਰ 'ਤੇ ਚਲਾਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਵਾਹਨ ਨਾ ਚਲਾਉਣ | ਐੱਸ.ਐੱਚ.ਓ. ਅੰਗਰੇਜ਼ ਸਿੰਘ ਨੇ ਕਿਹਾ ਕਿ 18 ਸਾਲ ਦੀ ਉਮਰ ਦੇ ਘੱਟ ਵਿਅਕਤੀ ਨੰੂ ਲਾਇਸੈਂਸ ਬਣਾ ਕੇ ਹੀ ਵਾਹਨਾਂ ਚਲਾਉਣ ਚਾਹੀਦਾ ਹੈ | ਕਿਸੇ ਵੀ ਤਰ੍ਹਾਂ ਦੇ ਗ਼ਲਤ ਅਨਸਰ ਨੰੂ ਬਖ਼ਸ਼ਿਆ ਨਹੀਂ ਜਾਵੇਗਾ |