27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਹਾੜਾਂ 'ਚ ਭਾਰੀ ਮੀਂਹ ਕਾਰਨ ਪਠਾਨਕੋਟ ਏਅਰਪੋਰਟ ਰੋਡ ਆਇਆ ਚੱਕੀ ਦਰਿਆ ਦੀ ਲਪੇਟ 'ਚ

ਅਜੀਤ ਡੈਸਕ 22-07-2025
• ਪ੍ਰਸ਼ਾਸਨ ਵਲੋਂ ਵਾਹਨਾਂ ਲਈ ਰਸਤੇ ਨੂੰ ਕੀਤਾ ਗਿਆ ਬੰਦ
ਪਠਾਨਕੋਟ, 21 ਜੁਲਾਈ (ਵਿਨੋਦ)-ਪਹਾੜਾਂ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਚੱਲਦੇ ਚੱਕੀ ਦਰਿਆ ਵਿਚ ਉਫਾਨ ਆ ਗਿਆ ਹੈ | ਜਿਸ ਕਾਰਨ ਪਠਾਨਕੋਟ ਏਅਰਪੋਰਟ ਨੂੰ ਜਾਣ ਵਾਲਾ ਰਸਤਾ ਚੱਕੀ ਦਰਿਆ ਦੀ ਲਪੇਟ ਵਿਚ ਆ ਗਿਆ ਹੈ | ਜਿਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਇਹ ਰਸਤਾ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ | ਜਿਸ ਦੇ ਚੱਲਦੇ ਲੋਕਾਂ ਨੂੰ ਭਾਰੀ ਅÏਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਬਰਸਾਤ ਦੇ ਚੱਲਦੇ ਕਈ ਵਾਰ ਇਹ ਰਸਤਾ ਚੱਕੀ ਦਰਿਆ ਦੀ ਲਪੇਟ ਵਿਚ ਆ ਜਾਂਦਾ ਹੈ | ਜਿਸ ਕਾਰਨ ਉਨ੍ਹਾਂ ਦੀ ਆਵਾਜਾਈ ਬੰਦ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਕੰਮਾਂ-ਕਾਰਾਂ ਦੇ ਜਾਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਇਹ ਰਸਤਾ ਰਾਅ ਮਟੀਰੀਅਲ ਨਾਲ ਬਣਾਇਆ ਜਾਂਦਾ ਹੈ, ਜਿਸ ਦੇ ਚੱਲਦੇ ਇਹ ਰਸਤਾ ਬਰਸਾਤਾਂ ਦੇ ਦਿਨਾਂ ਵਿਚ ਅਕਸਰ ਰੁੜ੍ਹ ਜਾਂਦਾ ਹੈ, ਜਿਸ ਕਾਰਨ ਸਬੰਧਿਤ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ |
ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਕਤ ਰੋਡ ਨੂੰ ਪੱਕੇ ਤੌਰ 'ਤੇ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਬਰਸਾਤ ਦੇ ਦਿਨਾਂ ਵਿਚ ਅÏਕੜਾਂ ਦਾ ਸਾਹਮਣਾ ਨਾ ਕਰਨਾ ਪਵੇ, ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵਲੋਂ ਉਕਤ ਰਸਤੇ ਨੂੰ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ, ਤਾਂ ਜੋ ਲੋਕ ਕਿਸੇ ਹਾਦਸੇ ਦਾ ਸ਼ਿਕਾਰ ਨਾ ਹੋ ਸਕਣ |
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 111ਵੇਂ ਦਿਨ 'ਚ ਦਾਖ਼ਲ ਅਗਲੀ ਖ਼ਬਰ ਤਾਰਾਗੜ੍ਹ ਪੁਲਿਸ ਨੇ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।