27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 111ਵੇਂ ਦਿਨ 'ਚ ਦਾਖ਼ਲ

ਅਜੀਤ ਡੈਸਕ 22-07-2025
ਸ਼ਾਹਪੁਰ ਕੰਢੀ, 21 ਜੁਲਾਈ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਰੁਜ਼ਗਾਰ ਦੀ ਮੰਗ ਨੰੂ ਲੈ ਕੇ ਪ੍ਰਧਾਨ ਬਲਕਾਰ ਸਿੰਘ ਦੀ ਪ੍ਰਧਾਨਗੀ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ 111ਵੇਂ ਦਿਨ ਵਿਚ ਦਾਖ਼ਲ ਹੋ ਗਈ | ਅੱਜ ਭੁੱਖ ਹੜਤਾਲ ਉੱਪਰ ਬੈਠਣ ਵਾਲਿਆਂ ਵਿਚ ਰਜਤ ਬਲੋਤਰਾ ਪੁੱਤਰ ਮਹਿੰਦਰ ਸਿੰਘ, ਅੰਕੁਰ ਪੁੱਤਰ ਵਿਨੋਦ ਕੁਮਾਰ, ਸਤੀਸ਼ ਕੁਮਾਰ ਪੁੱਤਰ ਜੰਗ ਬਹਾਦਰ, ਗੌਰਵ ਪੁੱਤਰ ਸੂਰਤੀ ਕੁਮਾਰ ਅਤੇ ਵਿਕਾਸ ਕੁਮਾਰ ਪੁੱਤਰ ਰਾਜ ਕੁਮਾਰ ਸ਼ਾਮਿਲ ਸਨ | ਡੈਮ ਔਸਤੀਆਂ ਨੇ ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੁਜ਼ਗਾਰ ਦੀ ਮੰਗ ਕੀਤੀ | ਸ਼ਾਹਪੁਰ ਕੰਢੀ ਡੈਮ ਔਸਤੀਆਂ ਦਾ ਵਫਦ 'ਆਪ' ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੰੂ ਮਿਲਿਆ ਤੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ | ਆਗੂ ਸੁਰਜੀਤ ਸਿੰਘ ਅਤੇ ਰਵਿੰਦਰ ਕੁਮਾਰ ਨੇ ਜ਼ਿਲ੍ਹਾ ਪ੍ਰਧਾਨ ਨੰੂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ 229 ਡੈਮ ਔਸਤੀਆਂ ਨੰੂ ਆਰ. ਐਂਡ. ਆਰ. ਪਾਲਸੀ ਤਹਿਤ ਨੌਕਰੀ ਦਿੱਤੀ ਜਾ ਚੁੱਕੀ ਹੈ | ਪਰ ਜਦੋਂ ਸਾਡੀ ਵਾਰੀ ਆਈ ਤਾਂ ਸਾਨੰੂ ਇਹ ਲਿਖ ਦਿੱਤਾ ਗਿਆ ਕਿ ਨੌਕਰੀਆਂ ਨਹੀਂ ਹਨ | ਜਦੋਂ ਕਿ ਆਰ.ਐਂਡ.ਆਰ. ਪਾਲਸੀ ਤਹਿਤ ਸਾਰੇ ਡੈਮ ਔਸਤੀ ਨੌਕਰੀ ਦੇ ਹੱਕਦਾਰ ਹਨ | ਉਨ੍ਹਾਂ ਜ਼ਿਲ੍ਹਾ ਪ੍ਰਧਾਨ ਨੰੂ ਦੱਸਿਆ ਕਿ ਡੈਮ ਔਸਤੀ ਪਿਛਲੇ 111 ਦਿਨਾਂ ਤੋਂ ਭੁੱਖ ਹੜਤਾਲ ਉੱਪਰ ਹਨ | ਜ਼ਿਲ੍ਹਾ ਪ੍ਰਧਾਨ ਨੇ ਡੈਮ ਔਸਤੀਆਂ ਨੰੂ ਯਕੀਨ ਦਿਵਾਇਆ ਕਿ ਉਹ ਇਸ ਸਮੱਸਿਆ ਦਾ ਹੱਲ ਜ਼ਰੂਰ ਕਰਨਗੇ |
ਪਿਛਲੀ ਖ਼ਬਰ ਸਾਰੇ ਪ੍ਰਾਈਵੇਟ ਸਕੂਲਾਂ ਲਈ 25 ਫ਼ੀਸਦੀ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣਾ ਲਾਜ਼ਮੀ-ਡੀ.ਈ.ਓ. ਅਗਲੀ ਖ਼ਬਰ ਪਹਾੜਾਂ 'ਚ ਭਾਰੀ ਮੀਂਹ ਕਾਰਨ ਪਠਾਨਕੋਟ ਏਅਰਪੋਰਟ ਰੋਡ ਆਇਆ ਚੱਕੀ ਦਰਿਆ ਦੀ ਲਪੇਟ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।