ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੇ ਗ੍ਰਹਿ ਬਟਾਲਾ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਤੋਂ ਪੀੜਤ ਲੋਕਾਂ ਦੀ ਸਹਾਇਤਾ ਕਰਨ ਸਬੰਧੀ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਮੇਰਾ ਮੁੱਖ ਮਕਸਦ ਇਸ ਇਲਾਕੇ ਵਿਚ ਹੜ੍ਹਾਂ ਨਾਲ ਆਈ ਤਬਾਹੀ ਤੋਂ ਪੀੜਤ ਲੋਕਾਂ ਦਾ ਹਾਲ ਪੁੱਛਣਾ ਹੈ | ਉਨ੍ਹਾਂ ਕਿਹਾ ਕਿ ਮੈਂ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਸਰਬੱਤ ਦੇ ਭਲੇ ਅਤੇ ਕੁਦਰਤ ਦੇ ਕਹਿਰ ਤੋਂ ਬਚਾਅ ਲਈ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕਰਨ ਆਇਆਂ ਹਾਂ | ਇਸ ਮੌਕੇ ਕੈਪਟਨ ਬਲਬੀਰ ਸਿੰਘ ਬਾਠ, ਸਾ. ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਜਥੇ. ਸੁੱਚਾ ਸਿੰਘ ਲੰਗਾਹ, ਸਾ. ਚੇਅਰਮੈਨ ਤਰਲੋਕ ਸਿੰਘ ਬਾਠ, ਕੋਰ ਕਮੇਟੀ ਮੈਂਬਰ ਗੁਰਬਚਨ ਸਿੰਘ ਬੱਬੇਹਾਲੀ, ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸਾ. ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਹਰਦੇਵ ਸਿੰਘ ਬਾਜੇਚੱਕ, ਸਿਮਰਨਜੀਤ ਸਿੰਘ ਸਹਾਰੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਪਲਵਿੰਦਰ ਸਿੰਘ ਲੰਬੜਦਾਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਮੰਤਰੀ ਕੈਪਟਨ ਬਾਠ ਦੇ ਘਰ ਬਟਾਲਾ ਪਹੁੰਚੇ
ਅਜੀਤ ਡੈਸਕ
01-09-2025