ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਜਗਤ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਭਰਵਾਂ ਸਵਾਗਤ ਸਮੁੱਚੀ ਆਈ.ਐੱਮ.ਏ. ਬਟਾਲਾ ਦੇ ਡਾਕਟਰਾਂ, ਹੋਰ ਸਮਾਜਿਕ, ਧਾਰਮਿਕ, ਰਾਜਨੀਤਿਕ ਸੰਗਠਨਾਂ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕੀਤਾ ਗਿਆ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਡਾ. ਕੇ.ਜੇ. ਸਿੰਘ ਪ੍ਰਧਾਨ ਆਈ.ਐੱਮ.ਏ. ਅਤੇ ਸਾਬਕਾ ਅਬਜਰਵਰ ਤੇ ਸੀਨੀਅਰ 'ਆਪ' ਆਗੂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਾਹਿਬ ਜੀ ਦੇ ਦਿੱਤੇ ਉਪਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਨੂੰ ਆਪਣੇ ਜੀਵਨ 'ਚ ਧਾਰਨ ਕਰਨਾ ਚਾਹੀਦਾ ਹੈ ਤਾਂ ਜੋ ਚੰਗੇ ਸਮਾਜ ਸਿਰਜਣਾ ਵਿਚ ਅਸੀਂ ਆਪਣਾ ਬਣਦਾ ਯੋਗਦਾਨ ਪਾ ਸਕੀਏ |