02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਧਾਇਕ ਸ਼ੈਰੀ ਕਲਸੀ ਵਲੋਂ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਅਲੌਕਿਕ ਆਤਿਸ਼ਬਾਜ਼ੀ ਨਾਲ ਸ਼ਾਨਦਾਰ ਸਵਾਗਤ

ਅਜੀਤ ਡੈਸਕ 01-09-2025

ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸੱਜੇ ਨਗਰ ਕੀਰਤਨ ਦਾ ਹੰਸਲੀ ਪੁਲ ਬਟਾਲਾ ਸ਼ਹਿਰ ਵਿਖੇ ਪਹੁੰਚਣ 'ਤੇ ਇਸ ਵਾਰ ਵੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਹੰਸਲੀ ਪੁਲ, ਜਲੰਧਰ ਰੋਡ 'ਤੇ ਕੀਤੀ ਅਲੌਕਿਕ ਤੇ ਖੂਬਸੂਰਤ ਆਤਿਸ਼ਬਾਜ਼ੀ ਨੇ ਬਟਾਲਾ ਸ਼ਹਿਰ ਨੂੰ ਰੁਸ਼ਨਾ ਦਿੱਤਾ ਤੇ ਇਸ ਮੌਕੇ ਸੰਗਤਾਂ ਵਿਚ ਉਤਸ਼ਾਹ ਵੇਖਣ ਨੂੰ ਬਣਦਾ ਸੀ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਗੁਰੂ ਜੀ ਦਾ ਆਸ਼ੀਰਵਾਦ ਲਿਆ ਗਿਆ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਲਈਆਂ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹੇ ਹਨ |

ਪਿਛਲੀ ਖ਼ਬਰ ਸਤਲੁਜ ਦਰਿਆ 'ਚ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਵਿਸਰਜਨ ਤੋਂ ਗੁਰੇਜ ਕੀਤਾ ਜਾਵੇ-ਡੀ. ਸੀ. ਜੈਨ ਅਗਲੀ ਖ਼ਬਰ ਨਗਰ ਕੀਰਤਨ ਦੌਰਾਨ ਡਾ. ਕੇ.ਜੇ. ਸਿੰਘ ਵਲੋਂ ਪੰਜ ਪਿਆਰਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।