01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਵਾਲੇ ਇਲਾਕਿਆਂ ਵਿਚ ਰਾਹਤ ਕਾਰਜ ਨਿਰੰਤਰ ਜਾਰੀ <br/>

ਅਜੀਤ ਡੈਸਕ 01-09-2025
ਗੁਰਦਾਸਪੁਰ, 31 ਅਗਸਤ (ਚੱਕਰਾਜਾ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਪਿਛਲੇ ਕਈ ਦਿਨਾਂ ਤੋਂ ਰਾਵੀ ਦਰਿਆ ਦੇ ਬੰਨ੍ਹ ਟੁੱਟਣ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਵਾਲੇ ਇਲਾਕਿਆਂ ਵਿਚ ਰਾਹਤ ਕਾਰਜ ਨਿਰੰਤਰ ਜਾਰੀ ਹਨ | ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ, ਪਠਾਨਕੋਟ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ | ਇਨ੍ਹਾਂ ਜ਼ਿਲਿ੍ਹਆਂ ਦੇ ਪਿੰਡਾਂ ਵਿਚ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਨੰੂ ਘਰੋ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਇਨ੍ਹਾਂ ਪਿੰਡਾਂ ਵਿਚੋਂ ਹੁਣ ਤੱਕ 900 ਤੋਂ ਵੱਧ ਵਿਅਕਤੀਆਂ, ਛੋਟੇ ਮਾਲ ਪਸ਼ੂਆਂ ਨੰੂ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਕਿ ਜਿਹੜੇ ਖੇਤਰਾਂ ਵਿਚ ਪਾਣੀ ਭਰ ਜਾਣ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਲੋਕਾਂ ਨੰੂ ਬਾਹਰ ਕੱਢਣ ਲਈ ਟਰੱਸਟ ਵਲੋਂ ਰਾਹਤ ਕਿੱਟਾਂ ਪੀੜਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੜ੍ਹਾ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਇੱਥੇ ਜ਼ਿਕਰਯੋਗ ਹੈ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋਂ ਵੀ ਦੇਸ਼ ਵਿਚ ਕਿਸੇ ਤਰ੍ਹਾਂ ਦੀ ਕੁਦਰਤੀ ਆਫਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮਦਦ ਲਈ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ | ਕਲਗੀਧਰ ਟਰੱਸਟ ਵਲੋਂ ਸਭ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ |

ਪਿਛਲੀ ਖ਼ਬਰ ਗੱਦੀ ਦਰਿਆ 'ਚ ਵਧੇਰੇ ਪਾਣੀ ਆਉਣ ਕਰਕੇ ਪਿੰਡ ਭੈਣੀ ਮੀਲਮਾਂ ਤੇ ਸੈਦੋਵਾਲ ਕਲਾਂ ਵੀ ਆਏ ਲਪੇਟ 'ਚ ਅਗਲੀ ਖ਼ਬਰ ਖ਼ਾਲਸਾ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੇ ਰਾਜ ਪੱਧਰੀ ਫੈਂਸਿੰਗ ਮੁਕਾਬਲਿਆਂ 'ਚ 13 ਤਗਮੇ ਜਿੱਤੇ •ਪੰਜ ਖਿਡਾਰੀਆਂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।