31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਦੋ ਨਾਜਾਇਜ਼ ਪਿਸਟਲ ਤੇ ਹੋਰ ਸਾਮਾਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 01-09-2025
ਦੀਨਾਨਗਰ, 31 ਅਗਸਤ (ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਨੇ ਦੋ ਪਿਸਤੌਲ, ਤਿੰਨ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਦੇ ਡੀ.ਐੱਸ.ਪੀ. ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਦਿੱਤਿਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੁਲਿਸ ਵਲੋਂ ਨਸ਼ਾ ਤਸਕਰਾਂ, ਨਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਵਾਦ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਪਾਰਟੀ ਵਲੋਂ ਪਿੰਡ ਕੋਹਲੀਆਂ ਮੋੜ 'ਤੇ ਭੈੜੇ ਪੁਰਸ਼ਾਂ ਦੀ ਤਲਾਸ਼ ਸਬੰਧੀ ਨਾਕਾ ਲਗਾਇਆ ਹੋਇਆ ਸੀ | ਜਿੱਥੇ ਮੁਖ਼ਬਰ ਖ਼ਾਸ ਨੇ ਪੁਲਿਸ ਪਾਰਟੀ ਨੂੰ ਸੂਚਨਾ ਦਿੱਤੀ ਕਿ ਭੁਪਿੰਦਰ ਵਾਸੀ ਨਬੀਪੁਰ ਕਾਲੋਨੀ ਥਾਣਾ ਗੁਰਦਾਸਪੁਰ ਦੂਸਰੇ ਰਾਜਾਂ ਤੋਂ ਨਜਾਇਜ਼ ਹਥਿਆਰ ਲਿਆ ਕੇ ਵੇਚਦਾ ਹੈ ਤੇ ਉਹ ਨਜਾਇਜ਼ ਹਥਿਆਰ ਲਿਆ ਕੇ ਪਿੰਡ ਕੋਹਲੀਆਂ ਨੂੰ ਜਾਂਦੇ ਰਸਤੇ ਵਿਚ ਪੈਂਦੇ ਕਿਸੇ ਨੂੰ ਹਥਿਆਰ ਦੇਣ ਲਈ ਖੜ੍ਹਾ ਹੈ | ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਦੱਸੀ ਹੋਈ ਜਗ੍ਹਾ 'ਤੇ ਛਾਪੇਮਾਰੀ ਕੀਤੀ ਤਾਂ ਪੁਲਿਸ ਨੇ ਭੁਪਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਪਿਸਟਲ 32 ਬੋਰ ਸਮੇਤ ਮੈਗਜ਼ੀਨ, ਇਕ ਵੱਖਰਾ ਮੈਗਜ਼ੀਨ ਜਿਸ ਵਿਚ ਤਿੰਨ ਜਿੰਦਾ ਰੌਂਦ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਕਾਬੂ ਕੀਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਕਤ ਵਿਅਕਤੀ ਦਾ ਰਿਮਾਂਡ ਹਾਸਲ ਕਰਕੇ ਇਸ ਸਬੰਧੀ ਹੋਰ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਰਮਨਦੀਪ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਪਸ਼ੂਆਂ ਲਈ ਚਾਰੇ ਦ... ਅਗਲੀ ਖ਼ਬਰ ਸਿਹਤ ਮੰਤਰੀ ਵਲੋਂ ਨੜਾਂਵਾਲੀ ਵਿਖੇ ਆਰਜ਼ੀ ਰਿਹਾਇਸ਼ 'ਚ ਲੋਕਾਂ ਦੇ ਨੇੜਿਓਾ ਹੋ ਸੁਣੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।