31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨ ਵਿੰਗ ਤੇ ਵਪਾਰ ਵਿੰਗ ਬਟਾਲਾ ਦੇ ਹਲਕਾ ਕੋਆਰਡੀਨੇਟਰ ਨੂੰ ਦਿੱਤੀ ਵਧਾਈ

ਅਜੀਤ ਡੈਸਕ 01-09-2025
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਵਲੋਂ ਗੁਰਵਿੰਦਰ ਸਿੰਘ ਨੂੰ ਕਿਸਾਨ ਵਿੰਗ ਅਤੇ ਚਰਨਜੀਤ ਸਿੰਘ ਪਾਰੋਵਾਲ ਨੂੰ ਵਪਾਰ ਵਿੰਗ ਬਟਾਲਾ ਹਲਕਾ ਦਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਮਿਲਣ 'ਤੇ ਮੁਬਾਰਕਬਾਦ ਦਿੱਤੀ ਹੈ ਅਤੇ ਭਵਿੱਖ ਵਿਚ ਹੋਰ ਮਿਹਨਤ ਨਾਲ ਕੰਮ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਹਰ ਵਰਕਰ ਦੇ ਮਾਣ ਸਤਿਕਾਰ ਲਈ ਪਾਰਟੀ ਵਚਨਬੱਧ ਹੈ | ਉਨ੍ਹਾਂ ਕਿਹਾ ਕਿ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਦੇ ਲੋਕਾਂ ਦੇ ਹਿੱਤ ਵਿਚ ਕੰਮ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਵਲੋਂ ਵਲੰਟੀਅਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ | ਇਸ ਮੌਕੇ ਗੁਰਵਿੰਦਰ ਸਿੰਘ ਤੇ ਚਰਨਜੀਤ ਸਿੰਘ ਪਾਰੋਵਾਲ ਨੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦਾ ਬੀ.ਐੱਡ. ਦੂਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ <br... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਰਮਨਦੀਪ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਪਸ਼ੂਆਂ ਲਈ ਚਾਰੇ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।