ਡੇਰਾ ਬਾਬਾ ਨਾਨਕ, 31 ਅਗਸਤ (ਹੀਰਾ ਸਿੰਘ ਮਾਂਗਟ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਮਛਰਾਲਾ, ਪੱਖੋਕੇ ਟਾਹਲੀ ਸਾਹਿਬ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਰਾਹਤ ਕੈਂਪਾਂ ਵਿਚ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ | ਇਸ ਮੌਕੇ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ ਰਾਹਤ ਕੈਂਪਾਂ ਵਿਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕੀਤਾ ਜਾ ਰਿਹਾ ਹੈ | ਵਿਭਾਗ ਵਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ 100 ਐਂਬੂਲੈਂਸਾਂ ਤੇ ਨਾਲ ਪੈਰਾ ਮੈਡੀਕਲ ਸਟਾਫ਼ ਦੀ ਮੰਗ ਕੀਤੀ ਹੈ, ਜੋ ਜਲਦੀ ਹੀ ਪਹੁੰਚ ਜਾਣਗੀਆਂ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ, ਉਥੇ ਉਹ ਆਪਣੇ ਵਲੋਂ ਵੀ ਹਰ ਇਕ ਹੜ੍ਹ ਪੀੜਤ ਕਿਸਾਨ ਦਾ ਪਰਿਵਾਰ ਤੇ ਇਕ ਮਜ਼ਦੂਰ ਦਾ ਪਰਿਵਾਰ ਦੀ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ | ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ, ਰੁਪਿੰਦਰਜੀਤ ਸੈਣੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਐੱਸ.ਐੱਮ.ਓ. ਲਖਵਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ, ਡੀ.ਐੱਸ.ਪੀ. ਜੋਗਾ ਸਿੰਘ ਤੋਂ ਇਲਾਵਾ ਸਿਹਤ