31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਚੇਅਰਮੈਨ ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 850 ਰਾਸ਼ਨ ਕਿੱਟਾਂ ਵੰਡੀਆਂ •ਸੰਕਟ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ-ਰਮਨ ਬਹਿਲ

ਅਜੀਤ ਡੈਸਕ 01-09-2025
ਗੁਰਦਾਸਪੁਰ, 31 ਅਗਸਤ (ਚੱਕਰਾਜਾ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਉਨ੍ਹਾਂ ਦੀ ਟੀਮ ਵਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ ਲਗਾਤਾਰ ਜਾਰੀ ਹਨ | ਚੇਅਰਮੈਨ ਰਮਨ ਬਹਿਲ ਵਲੋਂ ਅੱਜ ਪਿੰਡ ਚੱਗੂਵਾਲ, ਸਿੰਘੋਵਾਲ, ਅਲੂਨਾ, ਹਰਦੋਛੰਨੀ, ਕਮਾਲਪੁਰ ਅਫ਼ਗ਼ਾਨਾ, ਬਲੱਗਣ, ਹਰਦਾਨ, ਖੋਖਰ ਰਾਜਪੂਤਾਂ ਅਤੇ ਦਾਖਲਾ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਦੀਆਂ 850 ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਧਰਵਾਸ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਇਸ ਸੰਕਟ ਦਾ ਅਸੀਂ ਸਾਰੇ ਮਿਲ ਕੇ ਸਾਹਮਣਾ ਕਰਾਂਗੇ ਅਤੇ ਜਲਦੀ ਹੀ ਇਸ ਸਭ ਵਿਚੋਂ ਉੱਭਰਾਂਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਦਾ ਹੈਲੀਕਾਪਟਰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਪਹੁੰਚਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਵੀ ਕੀਤੀ ਜਾਵੇਗੀ |
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਸਰਹੱਦਾਂ ਦੀ ਰਾਖੀ ਕਰਨ ਵਾਲੇ ਬੀ.ਐੱਸ.ਐੱਫ ਦੇ ਜਵਾਨ ਹੜ੍ਹਾਂ 'ਚ ਕੀਮਤੀ ਜਾਨਾਂ ਨੂੰ ਬਚਾਉਣ ਲਈ ਅੱਗੇ ਆਏ •ਬੀ.ਐੱਸ.ਐੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।