31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਕਰਵਾਇਆ ਗੁਰਮਤਿ ਸਮਾਗਮ

ਅਜੀਤ ਡੈਸਕ 01-09-2025
ਪਠਾਨਕੋਟ, 31 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਪ੍ਰਚਾਰਕ ਭਾਈ ਅਮਰਜੀਤ ਸਿੰਘ ਚਿੱਟੀ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਭਾਈ ਮਨਿੰਦਰ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰਨੀ ਰਣਜੀਤ ਕੌਰ, ਮੈਨੇਜਰ ਸੋਹਨ ਸਿੰਘ, ਗੁਰਸ਼ਰਨ ਸਿੰਘ, ਹਰਸਿਮਰਨਜੀਤ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਗਿਤਾਜ਼ ਸਿੰਘ, ਬਲਵਿੰਦਰ ਸਿੰਘ, ਵੱਸਣ ਸਿੰਘ ਕਾਹਲੋਂ, ਸੁਖਵੰਤ ਸਿੰਘ, ਹਰਬੀਰ ਸਿੰਘ, ਡਾ: ਬਲਬੀਰ ਸਿੰਘ, ਅਮਰਜੀਤ ਸਿੰਘ, ਕਸ਼ਮੀਰ ਸਿੰਘ, ਮਨਮੋਹਨ ਸਿੰਘ ਕੇਸਰ, ਡਾ: ਬਲਬੀਰ ਸਿੰਘ, ਜਗਦੀਪ ਸਿੰਘ, ਮਦਨ ਸਿੰਘ, ਹਰਨਾਮ ਸਿੰਘ, ਚਰਨ ਸਿੰਘ, ਭਾਗ ਸਿੰਘ, ਕੰਵਲਜੀਤ ਸਿੰਘ, ਰਵਿੰਦਰ ਸਿੰਘ ਚੜ੍ਹਬ, ਜੋਗਿੰਦਰ ਸਿੰਘ ਖਾਲਸਾ, ਹਜੂਰਾ ਸਿੰਘ, ਤਰਲੋਕ ਸਿੰਘ, ਜਸਬੀਰ ਸਿੰਘ, ਜਸਵੰਤ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਸੁਰਿੰਦਰ ਸਿੰਘ ਮੱਠਾੜੂ, ਸਾਬਕਾ ਕੌਂਸਲਰ ਮੀਰਾ ਅਰੋੜਾ, ਸੁਰਿੰਦਰ ਕੋਰ ਪੱਡਾ, ਪਰਮਜੀਤ ਕੌਰ ਕਲੇਰ, ਭੁਪਿੰਦਰ ਕੌਰ, ਰਿਤੂ ਕੌਰ ਸੇਠੀ, ਕੰਵਲਜੀਤ ਕੌਰ, ਹਰਪ੍ਰੀਤ ਕੌਰ, ਹਰਵਿੰਦਰ ਕੌਰ, ਸੁਰਿੰਦਰ ਜੀਤ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਅਮਰੀਕ ਕੌਰ, ਸਿਮਰਨਜੀਤ ਕੌਰ, ਅਮਰੀਕ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੋਆ ਹਲਕੇ ਵਿਚ ਆਏ ਹੜ੍ਹਾਂ ਨੇ ਨਾ ਸਿਰਫ਼ ਮਨੁੱਖੀ ਜੀਵਨ ਸਗੋਂ ਜਾਨਵਰਾਂ ਦੇ ਜੀਵਨ ਨੂੰ ਵੀ ਕੀਤਾ ਪ੍ਰਭਾਵਿਤ • ਸਾਨੂੰ... ਅਗਲੀ ਖ਼ਬਰ ਚੇਅਰਮੈਨ ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 850 ਰਾਸ਼ਨ ਕਿੱਟਾਂ ਵੰਡੀਆਂ •ਸੰਕਟ ਦੀ ਇਸ ਘੜੀ ਵਿਚ ਪੰਜਾਬ ਸਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।