30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੁੱਖ ਸਕੱਤਰ ਪੰਜਾਬ ਨੇ ਕਥਲੌਰ ਪੁਲ ਵਿਖੇ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

ਅਜੀਤ ਡੈਸਕ 01-09-2025
ਤਾਰਾਗੜ੍ਹ/ਪਠਾਨਕੋਟ, 31 ਅਗਸਤ (ਸੋਹਨ ਲਾਲ/ਵਿਨੋਦ)-ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪਿ੍ੰਸੀਪਲ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅੱਜ ਜ਼ਿਲ੍ਹਾ ਪਠਾਨਕੋਟ, ਵਿਧਾਨ ਸਭਾ ਹਲਕਾ ਭੋਆ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਹਰਦੀਪ ਸਿੰਘ ਸਨ | ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਸਕੱਤਰ ਕਿ੍ਸ਼ਨ ਕੁਮਾਰ ਬਮਿਆਲ, ਕੋਹਲੀਆਂ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਹੜ੍ਹ ਕਾਰਨ ਟੁੱਟੇ ਧੁੱਸੀ ਬੰਨ੍ਹ ਨੂੰ ਪੂਰੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਰਾਵੀ ਦਰਿਆ ਵਿਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ | ਜਿਸ ਕਾਰਨ ਰਾਵੀ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆਏ ਹਨ | ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ | ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਪਾਣੀ ਘੱਟ ਰਿਹਾ ਹੈ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ | ਉਨ੍ਹਾਂ ਐਨ.ਡੀ.ਆਰ.ਐਫ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ |
ਪਿਛਲੀ ਖ਼ਬਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਪ-ਥਪਾਈ ਅਗਲੀ ਖ਼ਬਰ 10 ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਦੁਨੇਰਾ ਵਾਸੀਆਂ ਨੇ ਵਿਭਾਗ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ •ਕੁਝ ਦੇਰ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।