14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹਾਰਨੀਆਂ ਦੇ ਨੌਜਵਾਨਾਂ ਵਲੋਂ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਸੁੱਕਾ ਚਾਰਾ ਭੇਜਿਆ

ਅਜੀਤ ਡੈਸਕ 02-09-2025
ਘੱਲੂਘਾਰਾ ਸਾਹਿਬ, 1 ਸਤੰਬਰ (ਮਿਨਹਾਸ)-ਪੰਜਾਬ 'ਚ ਹੜ੍ਹਾਂ ਨਾਲ ਵੱਡੇ ਪੱਧਰ 'ਤੇ ਤਬਾਹੀ ਆਈ ਹੈ, ਜਿਸ ਨਾਲ ਬਹੁਤ ਸਾਰੇ ਕਿਸਾਨਾਂ ਤੇ ਲੋਕਾ ਦਾ ਜਾਨੀ ਮਾਲੀ ਨੁਕਸਾਨ ਹੋਇਆ ਹੈ | ਇਕ ਪਾਸੇ ਜਿੱਥੇ ਹੜ੍ਹਾਂ ਨਾਲ ਲੋਕਾ ਦਾ ਨੁਕਸਾਨ ਹੋਇਆ ਹੈ, ਉਥੇ ਹੀ ਬੇਜੁਬਾਨ ਪਸ਼ੂ ਵੀ ਇਸ ਹੜ੍ਹ ਦੀ ਮਾਰ ਹੇਠ ਆਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਦਲਬੀਰ ਸਿੰਘ ਲਾਡੀ ਨੇ ਬੀਤੇ ਦਿਨ ਹਾਰਨੀਆਂ ਦੇ ਨੌਜਵਾਨਾਂ ਦੇ ਸਹਿਯੋਗ ਤੇ ਉਦਮ ਸਦਕਾ 2 ਟਰਾਲੀਆਂ ਤੂੜੀ ਤੇ ਕਰੀਬ 70 ਕੁਇੰਟਲ ਪਸ਼ੂਆਂ ਦਾ ਚਾਰਾ ਭੇਜਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਜਵਾਨ ਹਮੇਸ਼ਾ ਹੀ ਦੇਸ਼ ਹਿੱਤ ਲਈ ਲੜਦੇ ਤੇ ਖੜ੍ਹਦੇ ਆ ਰਹੇ ਹਨ | ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਜੇਕਰ ਅੱਜ ਪੰਜਾਬ 'ਤੇ ਕੋਈ ਮੁਸ਼ਕਿਲ ਆਈ ਹੈ ਤਾਂ ਅਸੀ ਸਾਰੇ ਇਕੱਠੇ ਹੋ ਕੇ ਉਨ੍ਹਾਂ ਦੀ ਮਦਦ ਕਰੀਏ | ਇਸ ਮੌਕੇ ਅਵਤਾਰ ਸਿੰਘ, ਜਸਬੀਰ ਸਿੰਘ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ, ਰਛਪਾਲ ਸਿੰਘ ਬੰਨਸਾ, ਬਲਜੀਤ ਸਿੰਘ, ਦਲਬੀਰ ਸਿੰਘ, ਦਲਵਿੰਦਰ ਸਿੰਘ, ਜਸਬੀਰ ਸਿੰਘ, ਅਮਨਦੀਪ ਸਿੰਘ ਗੋਪੀ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਫ਼ੌਜੀ, ਹਰਪ੍ਰੀਤ ਸਿੰਘ, ਬਾਊ, ਗੋਸ਼ਾ, ਮੋਹਿਤ, ਮਹਿਕ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਲਜੀਤ ਸਿੰਘ ਮਾਂਗਟ ਵਲੋਂ ਸਤਲੁਜ ਦਰਿਆ ਨਾਲ ਬਣੇ ਧੁੱਸੀ ਬੰਨ੍ਹ ਦਾ ਦੌਰਾ, ਨਾਜ਼ੁਕ ਥਾਵਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪਿੰਡ ਭੈਣੀ ਪਸਵਾਲ ਦੇ ਵਾਸੀਆਂ ਨੇ ਹੜ੍ਹ ਪੀੜਤਾਂ ਦੀ ਕੀਤੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।