15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡ ਸ਼ੁਕਾਲਾ ਦੀ ਸੰਗਤ ਤੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਅਜੀਤ ਡੈਸਕ 02-09-2025
ਘੁਮਾਣ, 1 ਸਤੰਬਰ (ਬੰਮਰਾਹ)-ਡੇਰਾ ਬਾਬਾ ਨਾਨਕ ਰਮਦਾਸ ਤੇ ਹੋਰ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਭੇਜਣ ਲਈ ਜਥੇਬੰਦੀਆਂ ਵਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ | ਸ੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਹੜ੍ਹ ਰਾਹਤ ਪੀੜਤਾਂ ਲਈ ਰਾਹਤ ਸਮੱਗਰੀ ਦੀਆਂ ਟਰਾਲੀਆਂ ਅਰਦਾਸ ਬੇਨਤੀ ਕਰਨ ਉਪਰੰਤ ਰਵਾਨਾ ਕੀਤੀਆਂ ਗਈਆਂ | ਇਸ ਸਬੰਧੀ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਪੰਜਾਬ ਵਿਚ ਜਿੱਥੇ-ਜਿੱਥੇ ਵੀ ਹੜ੍ਹ ਆਏ ਹਨ, ਸਾਡੇ ਪੰਜਾਬੀ ਲੋਕਾਂ ਆਪਣੇ ਘਰ ਛੱਡ ਕੇ ਉੱਚੀਆਂ ਥਾਵਾਂ 'ਤੇ ਜਾਣਾ ਪੈ ਰਿਹਾ ਹੈ | ਹੜ੍ਹ ਨਾਲ ਲੋਕਾਂ ਦਾ ਵੱਡਾ ਨੁਕਸਾਨ ਹੋਇਆ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਜਿੱਥੇ ਪਿੰਡ ਸ਼ੁਕਾਲਾ ਦੀ ਸੰਗਤ ਵਲੋਂ ਵੱਡਾ ਉਪਰਾਲਾ ਕੀਤਾ ਗਿਆ, ਉੱਥੇ ਨਾਲ ਹੀ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਵੀ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਸੰਗਤਾਂ ਹੜ੍ਹ ਪੀੜਤਾਂ ਦੀ ਮਦਦ ਕਰਨੀਆਂ ਚਾਹੁੰਦੀਆਂ ਹਨ, ਉਹ ਸ਼੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਹਰ ਤਰੀਕੇ ਦੀ ਸਹਾਇਤਾ ਭੇਜ ਸਕਦੇ ਹਨ ਤਾਂ ਜੋ ਰਾਹਤ ਸਮੱਗਰੀ ਇਕੱਠੀ ਕਰ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਭੇਜੀ ਜਾ ਸਕੇ |
ਪਿਛਲੀ ਖ਼ਬਰ ਪਿੰਡ ਭੈਣੀ ਮੀਲਮਾਂ ਤੇ ਦਾਊਵਾਲ ਵਿਖੇ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਏ ਅਗਲੀ ਖ਼ਬਰ ਸਿੱਕੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪੀੜਤਾਂ ਦੀ ਸੰਭਵ ਮਦਦ ਕੀਤੀ ਜਾਵੇਗੀ-ਪੱਖੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।