15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ਼ੋ੍ਰਮਣੀ ਕਮੇਟੀ ਮੈਂਬਰ ਸਵਰਗੀ ਜਥੇਦਾਰ ਸੱਜਣ ਸਿੰਘ ਬੱਜੂਮਾਨ ਤੇ ਉਨ੍ਹਾਂ ਦੀ ਧਰਮਪਤਨੀ ਬਲਜੀਤ ਕੌਰ ਦੀ ਬਰਸੀ ਮਨਾਈ

ਅਜੀਤ ਡੈਸਕ 02-09-2025
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਮੈਂਬਰ ਸਵਰਗੀ ਜਥੇਦਾਰ ਸੱਜਣ ਸਿੰਘ ਬੱਜੂਮਾਨ ਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਬਲਜੀਤ ਕੌਰ ਦੀ 5ਵੀਂ ਬਰਸੀ ਪਿੰਡ ਬੱਜੂਮਾਨ ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ | ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਜਥੇ. ਬਲਜਿੰਦਰ ਸਿੰਘ ਬੱਜੂਮਾਨ ਨੇ ਆਈਆਂ ਸੰਗਤਾਂ ਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾ. ਮੰਤਰੀ ਜਥੇ. ਸੁੱਚਾ ਸਿੰਘ ਲੰਗਾਹ, ਸਾ. ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਸਾ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਸੰਧੂ, ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਨਰਿੰਦਰ ਸਿੰਘ ਸੇਖਵਾਂ, ਅਮਰਜੀਤ ਸਿੰਘ ਸੇਖਵਾਂ, ਸਰਵਿੰਦਰ ਸਿੰਘ ਢਡਿਆਲਾ ਨਜ਼ਾਰਾ, ਪਲਵਿੰਦਰ ਸਿੰਘ ਲੰਬੜਦਾਰ, ਕੁਲਵੰਤ ਸਿੰਘ ਐੱਮ.ਸੀ., ਡਾ. ਤਰਸੇਮ ਸਿੰਘ ਢਿੱਲੋਂ, ਰੋਜੀ ਬੱਲ, ਜੁਝਾਰ ਸਿੰਘ, ਗੁਰਦੇਵ ਸਿੰਘ ਯੂ.ਐੱਸ.ਏ., ਨੋਵਾਅਰਜਨ ਪ੍ਰਤਾਪ ਸਿੰਘ ਯੂ.ਐੱਸ.ਏ., ਕੁਲਦੀਪ ਸਿੰਘ ਗਰੇਕੋਟ, ਅਵਤਾਰ ਸਿੰਘ ਭੁੱਲਰ ਡਿਪਟੀ ਡਾਇਰੈਕਟਰ ਪੰਚਾਇਤੀ ਰਾਜ, ਬਲਵਿੰਦਰ ਸਿੰਘ ਸਰਪੰਚ ਸ਼ੇਖੂਪੁਰ, ਸੰਤੋਖ ਸਿੰਘ ਦਮੋਦਰ, ਸ਼ਰਨਜੀਤ ਮੂਲਿਆਂਵਾਲ, ਸੁਖਦੇਵ ਸਿੰਘ ਬਾਲੇਵਾਲ, ਡਾ. ਤਰਸੇਮ ਸਿੰਘ ਢਿੱਲੋਂ ਸਮੇਤ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਆਉਣ ਵਾਲੇ ਸਮਾਜ ਸੇਵੀਆਂ ਲਈ ਵੀ ਲਗਾ ਦਿੱਤੇ ਲੰਗਰ ਅਗਲੀ ਖ਼ਬਰ ਨਵਾਂ ਪਿੰਡ ਬਹਾਦਰ ਦਾ ਨੌਜਵਾਨ ਤਿੰਨ ਦਿਨਾਂ ਤੋਂ ਲਾਪਤਾ-ਮਾਪੇ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।