15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਐਮ.ਪੀ.ਐਚ.ਡਬਲਯੂ. ਵਰਕਰ ਤੇ ਸੁਪਰਵਾਈਜ਼ਰ ਯੂਨੀਅਨ ਵਲੋਂ ਸਿਹਤ ਮੰਤਰੀ ਨੂੰ ਮੰਗ ਪੱਤਰ

ਅਜੀਤ ਡੈਸਕ 02-09-2025
ਕਲਾਨੌਰ, 1 ਸਤੰਬਰ (ਪੁਰੇਵਾਲ)-ਕਲਾਨੌਰ 'ਚ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮਲਟੀਪਰਪਜ਼ ਹੈਲਥ ਵਰਕਰ ਤੇ ਸੁਪਰਵਾਈਜ਼ਰ ਮੇਲ ਤੇ ਫੀਮੇਲ ਯੂਨੀਅਨ ਵਲੋਂ ਆਪਣੀਆਂ ਮੰਗਾਂ 'ਤੇ ਪੈਨਲ ਮੀਟਿੰਗ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ 'ਤੇ ਯੂਨੀਅਨ ਦੀ ਸੂਬਾ ਕਨਵੀਨਰ ਮਨਜੀਤ ਕੌਰ ਬਾਜਵਾ, ਜ਼ਿਲ੍ਹਾ ਪ੍ਰਧਾਨ ਕਵਿਤਾ ਦੀ ਅਗਵਾਈ 'ਚ ਵਰਕਰਾਂ ਵਲੋਂ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਮੁਸ਼ਕਿਲ ਦੀ ਘੜੀ 'ਚ ਹੜ੍ਹ ਪੀੜਤਾਂ ਦਾ ਹਾਲ ਜਾਣਨ ਲਈ ਪਹੁੰਚੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਗਿਆ | ਕਨਵੀਨਰ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀਆਂ ਕਾਫੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਸਬੰਧੀ ਕਈ ਵਾਰ ਸਿਹਤ ਵਿਭਾਗ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਦਕਿ ਕੋਈ ਨਤੀਜਾ ਨਹੀਂ ਮਿਲਿਆ | ਬਾਜਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਕਲਾਨੌਰ ਖੇਤਰ 'ਚ ਪਹੁੰਚੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੰਦਿਆਂ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ ਹੈ, ਜਿਸ ਦਾ ਸਿਹਤ ਮੰਤਰੀ ਵਲੋਂ ਹਾਂ ਪੱਖੀ ਹੁੰਗਾਰਾ ਮਿਲਿਆ ਹੈ | ਇਸ ਮੌਕੇ 'ਤੇ ਮਨਦੀਪ ਕੌਰ ਕਲਾਨੌਰ, ਰਾਜਵਿੰਦਰ ਕੌਰ, ਰੁਪਿੰਦਰ ਕੌਰ, ਵੀਨਾ ਕੁਮਾਰੀ, ਬਲਵਿੰਦਰ ਕੌਰ, ਬੱਬਲੀ, ਪਰਮਿੰਦਰ ਕੌਰ, ਕਸ਼ਮੀਰ ਕੌਰ, ਵਿਮਲ, ਸ਼ਰਨਜੀਤ ਕੌਰ, ਸਤਵੰਤ ਕੌਰ, ਰਾਜ ਰਾਣੀ, ਰਾਣੋ ਦੇਵੀ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਵੱਖ-ਵੱਖ ਗੁਰਦੁਆਰਿਆਂ 'ਚ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਆਉਣ ਵਾਲੇ ਸਮਾਜ ਸੇਵੀਆਂ ਲਈ ਵੀ ਲਗਾ ਦਿੱਤੇ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।