22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਿੰਡ ਫੱਜ਼ੂਪੁਰ 'ਚ ਰਾਮਲੀਲ੍ਹਾ ਸਮਾਗਮ ਦੌਰਾਨ ਪ੍ਰੋ. ਹਰਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ

ਅਜੀਤ ਡੈਸਕ 26-09-2025
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਪਿੰਡ ਫੱਜੂਪੁਰ ਵਿਖੇ ਗ੍ਰਾਮ ਪੰਚਾਇਤ ਤੇ ਕਿ੍ਸ਼ਨਾ ਡਰਾਮੈਟਿਕ ਕਮੇਟੀ ਵਲੋਂ ਰਾਮਲੀਲਾ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਰਾਮ ਦੀ ਅਗਵਾਈ ਹੇਠ ਰਿਬਨ ਕੱਟ ਕੇ ਕੀਤੀ ਗਈ | ਇਸ ਮਹੱਤਵਪੂਰਨ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ. ਹਰਮਨਦੀਪ ਸਿੰਘ (ਵਿਦਵਾਨ ਅਤੇ ਸਮਾਜ ਸੇਵੀ) ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਸਮਾਜਿਕ ਤੇ ਧਾਰਮਿਕ ਸੱਭਿਆਚਾਰ ਨੂੰ ਉਭਾਰਦੇ ਹੋਏ ਰਾਮਲੀਲਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨਾਲ ਐੱਸ.ਡੀ.ਓ. ਹਰਪਿੰਦਰ ਸਿੰਘ ਅਤੇ ਹੋਰ ਕਈ ਵਿਸ਼ੇਸ਼ ਮਹਿਮਾਨ ਵੀ ਮੌਜ਼ੂਦ ਸਨ | ਇਸ ਮੌਕੇ ਪਿੰਡ ਵਾਸੀਆਂ ਨੇ ਵਧ ਚੜ੍ਹ ਕੇ ਭਾਗ ਲਿਆ ਤੇ ਰਾਮ ਭਗਤੀ ਨਾਲ ਭਰਪੂਰ ਨਾਟਕਾਂ ਦਾ ਆਨੰਦ ਮਾਣਿਆ | ਅੰਤ 'ਚ ਸਰਪੰਚ ਰਾਮ ਵਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਵਿਦੇਸ਼ ਜਾਣ ਲਈ ਨੌਜਵਾਨ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ 'ਆਸਟੇ੍ਰਲੀਆ' : ਗੈਵੀ ਕਲੇਰ ਅਗਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਨੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਦੇ ਨੀਂਹ ਪੱਥਰ ਰੱਖੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।