23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਲੋਧੀਨੰਗਲ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਯੂਥ ਵਿੰਗ ਪੂਰੀ ਤਰ੍ਹਾਂ ਮਜ਼ਬੂਤ- ਰੰਧਾਵਾ

ਅਜੀਤ ਡੈਸਕ 26-09-2025
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਯੂਥ ਆਗੂ ਮਲਕੀਤ ਸਿੰਘ ਰੰਧਾਵਾ ਨੇ ਕੀਤਾ | ਸ: ਰੰਧਾਵਾ ਨੇ ਕਿਹਾ ਕਿ ਸ: ਲੋਧੀਨੰਗਲ ਦੇ ਮਿਲਾਪੜੇ ਸੁਭਾਅ ਕਾਰਨ ਹਰੇਕ ਵਰਗ ਦੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ | ਇਸੇ ਤਰ੍ਹਾਂ ਹਲਕੇ ਦਾ ਯੂਥ ਵੀ ਉਨ੍ਹਾਂ ਦੀ ਅਗਵਾਈ ਹੇਠ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ, ਜਿਸ ਕਰਕੇ ਯੂਥ ਵਿੰਗ ਪੂਰੀ ਤਰ੍ਹਾਂ ਮਜ਼ਬੂਤ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਗ੍ਰਾਫ਼ ਦਿਨੋਂ-ਦਿਨ ਉੱਚਾ ਹੋ ਰਿਹਾ ਹੈ, ਜਿਸ ਸਦਕਾ ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਯੂਥ ਵਿੰਗ ਪੂਰੀ ਮਿਹਨਤ ਨਾਲ ਸ: ਲੋਧੀਨੰਗਲ ਨੂੰ ਜਿਤਾਉਣ ਲਈ ਹੁਣ ਤੋਂ ਹੀ ਪੱਬਾਂਭਾਰ ਹੋਇਆ ਪਿਆ ਹੈ |
ਪਿਛਲੀ ਖ਼ਬਰ ਭਾਕਿਯੂ ਮਾਨ ਨੇ ਸਹਿਕਾਰੀ ਖੰਡ ਮਿੱਲਾਂ ਤੋਂ ਗੰਨੇ ਦੀ ਬਕਾਇਆ ਅਦਾਇਗੀ ਤੁਰੰਤ ਜਾਰੀ ਕਰਨ ਲਈ ਮੁੱਖ ਮੰਤਰੀ ਨੂੰ ਲਿਖਿਆ ਪ... ਅਗਲੀ ਖ਼ਬਰ ਸਹੁਰੇ ਘਰ ਆਏ ਮੰਗੇਤਰ ਵਲੋਂ ਪਿਸਤੌਲ ਦਿਖਾਉਂਦਿਆਂ ਚੱਲੀ ਗੋਲੀ- ਸਾਲੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।