24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਿੰਡ ਗੋਹਤ ਪੋਖਰ ਦੇ ਵਿਕਾਸ ਪ੍ਰੋਜੈਕਟਾਂ 'ਤੇ 2.59 ਕਰੋੜ ਖ਼ਰਚ ਕੀਤੇ ਜਾਣਗੇ-ਰਮਨ ਬਹਿਲ <br/>

ਅਜੀਤ ਡੈਸਕ 26-09-2025
ਗੁਰਦਾਸਪੁਰ, 25 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਨਵੀਂ ਇਬਾਦਤ ਲਿਖਦਿਆਂ ਪਿੰਡ ਗੋਹਤ ਪੋਖਰ ਵਿਖੇ ਵੱਖ-ਵੱਖ ਵਿਕਾਸ ਪੋ੍ਰਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ | ਇਨ੍ਹਾਂ ਪ੍ਰੋਜੈਕਟਾਂ 'ਤੇ 2.59 ਕਰੋੜ ਖ਼ਰਚ ਕਰਕੇ ਪਿੰਡ ਦੀ ਨੁਹਾਰ ਬਦਲੀ ਜਾਵੇਗੀ | ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਪਿੰਡ 'ਚ ਸ਼ਮਸ਼ਾਨਘਾਟ ਦੇ ਨੇੜੇ 26.13 ਲੱਖ ਦੀ ਲਾਗਤ ਨਾਲ 60 ਐਮ.ਐਮ ਇੰਟਰਲਾਕ ਟਾਈਲਾਂ, 25.95 ਲੱਖ ਨਾਲ ਸਟੇਡੀਅਮ ਵਿਚ ਜਿੰਮ, 31.42 ਲੱਖ ਨਾਲ ਪਿੰਡ ਦੇ ਮੁੱਖ ਮਾਰਗ 'ਤੇ ਇੰਟਰਲਾਕ ਟਾਈਲਾਂ ਲਗਾਉਣ ਤੋਂ ਇਲਾਵਾ 1.76 ਕਰੋੜ ਨਾਲ ਪਿੰਡ ਦੀ ਫਿਰਨੀ ਬਣਾਈ ਜਾਵੇਗੀ | ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਪਹਿਲ ਦੇ ਆਧਾਰ 'ਤੇ ਕੀਤੇ ਜਾ ਰਹੇ ਹਨ | ਇਸ ਮੌਕੇ ਟਰੱਸਟੀ ਰਘੁਬੀਰ ਸਿੰਘ ਖ਼ਾਲਸਾ, ਹਿਤੇਸ਼ ਮਹਾਜਨ, ਪੀਟਰ ਮੱਟੂ, ਰਣਜੀਤ ਸਿੰਘ ਨੰਬਰਦਾਰ, ਨੀਰਜ ਸਲਹੋਤਰਾ, ਸੁੱਚਾ ਸਿੰਘ ਮੁਲਤਾਨੀ ਨਵਾਂ ਸ਼ਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।