24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਦੇ ਵਿਦਿਆਰਥੀ ਦੀ ਵਾਲੀਬਾਲ 'ਚ ਸੂਬਾ ਪੱਧਰੀ ਮੁਕਾਬਲੇ ਲਈ ਚੋਣ

ਅਜੀਤ ਡੈਸਕ 26-09-2025
ਕਾਦੀਆਂ, 25 ਸਤੰਬਰ (ਕੁਲਵਿੰਦਰ ਸਿੰਘ)-ਹਮੇਸ਼ਾ ਦੀ ਤਰ੍ਹਾਂ ਹਰ ਖੇਤਰ ਵਿਚ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਸ਼ੇਸ਼ ਭੂਮਿਕਾ ਨਿਭਾਉਂਦਾ ਆ ਰਿਹਾ ਹੈ | ਇਸ ਵਾਰ ਵੀ ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਦੀ ਯੋਗ ਅਗਵਾਈ ਅਧੀਨ ਸਕੂਲ ਖਿਡਾਰੀ, ਵਿਦਿਆਰਥੀਆਂ ਦੀ ਵਾਲੀਬਾਲ ਟੀਮ ਵਿਚੋਂ 12ਵੀਂ ਜਮਾਤ ਦਾ ਪਿ੍ੰਸਦੀਪ ਸਿੰਘ ਸੂਬਾ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ ਹੈ | ਇਸ ਮੁਕਾਬਲੇ ਵਿਚ ਬਹੁਤ ਸਾਰੇ ਸਕੂਲ ਕਾਲਜਾਂ ਨੇ ਹਿੱਸਾ ਲਿਆ ਸੀ | ਇਹ ਮੁਕਾਬਲਾ ਸਭ ਤੋਂ ਪਹਿਲਾਂ ਰਿਆੜਕੀ ਪਬਲਿਕ ਸਕੂਲ ਤੁਗਲਵਾਲ ਵਿਖੇ ਜ਼ੋਨਲ ਪੱਧਰ ਦਾ ਹੋਇਆ ਸੀ | ਉਸ ਤੋਂ ਬਾਅਦ ਜ਼ਿਲ੍ਹਾ ਪੱਧਰ 'ਤੇ ਇਹ ਮੁਕਾਬਲਾ ਬੁਰਜ ਸਾਹਿਬ ਧਾਰੀਵਾਲ ਵਿਖੇ ਹੋਇਆ, ਜਿਸ 'ਚ ਪਿ੍ੰਸਦੀਪ ਸਿੰਘ ਦੀ ਸੂਬਾ ਪੱਧਰੀ ਮੁਕਾਬਲੇ ਲਈ ਚੋਣ ਕੀਤੀ ਗਈ | ਪਿ੍ੰਸਦੀਪ ਸਿੰਘ ਨੂੰ ਤਮਗੇ ਤੇ ਵਿਸ਼ੇਸ਼ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਵਿਸ਼ੇਸ਼ ਜਿੱਤ ਦਾ ਸਿਹਰਾ ਸਕੂਲ ਪ੍ਰਬੰਧਕ ਕਮੇਟੀ ਤੇ ਕੋਚ ਨੂੰ ਜਾਂਦਾ ਹੈ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਪਿ੍ੰਸਦੀਪ ਸਿੰਘ ਤੇ ਉਸ ਦੇ ਮਾਤਾ-ਪਿਤਾ ਨੂੰ ਮੁਬਾਰਕਾਂ ਦਿੱਤੀਆਂ ਅਤੇ ਆਉਣ ਵਾਲੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ 'ਤੇ ਉੱਪ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ, ਮੁੱਖ ਅਧਿਆਪਕ ਪਰਮਜੀਤ ਸਿੰਘ, ਸ਼੍ਰੀਮਤੀ ਸ਼ਰਨਬੀਰ ਕੌਰ, ਹਰਦੀਪ ਸਿੰਘ, ਧਿਆਨ ਸਿੰਘ ਆਦਿ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਬਸਪਾ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਅੱਖਾਂ ਦੇ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।