04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੇਂਟ ਕਬੀਰ ਪਬਲਿਕ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

ਸੇਂਟ ਕਬੀਰ ਪਬਲਿਕ ਸਕੂਲ ਕਾਦੀਆਂ 'ਚ ਮਨਾਏ ਦੀਵਾਲੀ ਦੇ ਤਿਉਹਾਰ ਮੌਕੇ ਪਿ੍ੰ. ਐਸ.ਬੀ. ਨਾਯਰ ਤੇ ਹੋਰ ਪ੍ਰਬੰਧਕ ਵਿਦਿਆਰਥੀਆਂ ਨਾਲ | ਅਜੀਤ ਤਸਵੀਰ <br/> 19-10-2025
ਬਟਾਲਾ, 18 ਅਕਤੂਬਰ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ (ਗੁਰਦਾਸਪੁਰ) ਵਿਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਸੰਜੀਦਗੀ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਐਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ ਰੰਗਾ-ਰੰਗ ਪ੍ਰੋਗਰਾਮ ਦਾ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ 10ਵੀਂ ਜਮਾਤ ਦੇ ਵਿਦਿਆਰਥੀਆਂ ਰਿਮਲਪ੍ਰੀਤ ਸਿੰਘ ਅਤੇ ਪਰਨੀਤ ਕੌਰ ਦੁਆਰਾ ਦੀਵਾਲੀ ਦੀ ਪਵਿੱਤਰਤਾ ਸੰਬੰਧੀ ਵਿਚਾਰ ਪੇਸ਼ ਕਰਦਿਆਂ ਕੀਤੀ | ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਦੀਦਾਰ ਸਿੰਘ ਅਤੇ ਲਖਵਿੰਦਰ ਸਿੰਘ ਦੀ ਮਦਦ ਨਾਲ 7ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਬੰਦੀ ਛੋੜ ਦਾਤਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਮਹਿਮਾ ਭਰੇ ਮਧੁਰ ਸ਼ਬਦ ਅਤੇ ਸ਼੍ਰੀ ਰਾਮ ਜੀ ਦੇ ਅਯੁੱਧਿਆ ਵਾਪਸੀ ਨੂੰ ਸਮਰਪਿਤ ਭਜਨ ਗਾਇਨ ਕੀਤੇ | ਐੱਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਦੁਆਰਾ ਸੁੰਦਰ ਡਾਂਸ ਦੀ ਪੇਸ਼ਕਾਰੀ ਕੀਤੀ ਗਈ | ਇਸ ਦੇ ਨਾਲ ਸਕੂਲ ਦੇ ਤੀਸਰੀ ਤੋਂ ਲੈ ਕੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਦੀਵਾ-ਥਾਲੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਆਪਣੀਆਂ ਸੁੰਦਰ ਕਲਾਕਿ੍ਤੀਆਂ ਦਾ ਪ੍ਰਦਰਸ਼ਨ ਕੀਤਾ | ਇਸ ਉਪਰੰਤ ਸਕੂਲ ਦੇ ਚਾਰ ਹਾਊਸਾਂ ਵਿਚ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਮਨਮੋਹਕ ਨਮੂਨਿਆਂ ਰਾਹੀਂ ਆਪਣੇ ਹੁਨਰ ਨੂੰ ਸਾਹਮਣੇ ਲਿਆਂਦਾ | ਸਕੂਲ ਦੇ ਬਲਾਕ ਏ ਵਿਚ ਨੰਨੇ-ਮੁੰਨੇ ਵਿਦਿਆਰਥੀਆਂ ਦੁਆਰਾ ਦੀਵਿਆਂ ਨੂੰ ਸੁੰਦਰ ਸਜਾਇਆ ਗਿਆ ਅਤੇ ਰੰਗ-ਬਿਰੰਗੇ ਕਾਰਡ ਬਣਾਏ ਗਏ | ਸਕੂਲ ਦੇ ਕਮਰਿਆਂ ਨੂੰ ਹੱਥ ਦੇ ਨਾਲ ਬਣਾਈਆਂ ਹੋਈਆਂ ਚੀਜ਼ਾਂ ਨਾਲ ਸਜਾਇਆ ਗਿਆ | ਪਿ੍ੰਸੀਪਲ ਦੁਆਰਾ ਪ੍ਰੋਗਰਾਮ ਦੇ ਅੰਤਿਮ ਪੜਾਅ ਵਿਚ ਦੀਵਾ-ਥਾਲੀ ਅਤੇ ਰੰਗੋਲੀ ਮੁਕਾਬਲਿਆਂ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਰੰਗਾਂ ਤੇ ਉਮੰਗਾਂ ਨਾਲ ਭਰਿਆ ਦੀਵਾਲੀ ਦਾ ਤਿਉਹਾਰ ਸਾਰਿਆਂ ਦੇ ਵਿਰਾਨ ਚਿਹਰਿਆਂ 'ਤੇ ਖੁਸ਼ੀ ਲੈ ਆਉਂਦਾ ਹੈ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਵਿਸ਼ੇਸ਼ ਤਿਉਹਾਰ 'ਤੇ ਘੱਟ ਤੋਂ ਘੱਟ ਪਟਾਕੇ ਚਲਾ ਕੇ ਵਾਤਾਵਰਨ ਨੂੰ ਸੰਭਾਲਣ ਤੇ ਹਮੇਸ਼ਾ ਆਪਣੇ ਧਰਮ ਦਾ ਸਤਿਕਾਰ ਕਰਨ ਦੀ ਪ੍ਰੇਰਣਾ ਦਿੱਤੀ ਗਈ | ਇਸ ਪਵਿੱਤਰ ਮੌਕੇ ਸਕੂਲ ਵਿਚ ਬਣਾਈ ਗਈ ਈਕੋ ਕਲੱਬ ਸੁਸਾਇਟੀ ਵਲੋਂ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਉਣ ਦਾ ਵੀ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਤੇ ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦੁਆਰਾ ਸਮੁੱਚੇ ਸਕੂਲ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਕੇਂਦਰੀ ਰਾਜ ਮੰਤਰੀ ਸੰਜੇ ਕੁਮਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ <br/> ਅਗਲੀ ਖ਼ਬਰ ਜਾਅਲੀ ਆਧਾਰ ਕਾਰਡ ਬਣਾ ਕੇ ਜ਼ਮੀਨ ਵੇਚਣ ਲਈ ਬਿਆਨਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।