02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮ 25 ਤੋਂ ਆਰੰਭ ਹੋਣਗੇ : ਹਲਕਾ ਇੰਚਾਰਜ ਪੰਨੂੰ

ਅਜੀਤ ਡੈਸਕ 19-10-2025
ਬਟਾਲਾ, 18 ਅਕਤੂਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਤੇ ਪਨਸਪ ਦੇ ਸਾਬਕਾ ਚੇਅਰਮੈਨ ਸ: ਬਲਬੀਰ ਸਿੰਘ ਪੰਨੂੰ ਨੇ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਆਰੰਭਤਾ 25 ਅਕਤੂਬਰ ਤੋਂ ਹੋਵੇਗੀ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੀ ਸਮੁੱਚੀ ਕੈਬਨਿਟ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦਿੱਲੀ ਪਹੁੰਚ ਕੇ ਅਰਦਾਸ ਉਪਰੰਤ ਸਮਾਗਮਾਂ ਦੀ ਆਰੰਭਤਾ ਕਰਨਗੇ | ਉਸੇ ਦਿਨ ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰਾ ਵੀ ਹੋਵੇਗਾ | ਸ: ਪੰਨੂੰ ਨੇ ਕਿਹਾ ਕਿ ਸਰਕਾਰ ਵਲੋਂ ਸ਼ਹੀਦਾਂ ਸਮਾਗਮਾਂ ਦੇ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਾਲਾਘਾਯੋਗ ਹਨ |

ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ 755ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਜ਼ੋਰਾਂ 'ਤੇ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦੁਰ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।