02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭਗਤ ਨਾਮਦੇਵ ਜੀ ਦੇ 755ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਜ਼ੋਰਾਂ 'ਤੇ <br/>

ਸ਼੍ਰੋਮਣੀ ਭਗਤ ਨਾਮਦੇਵ ਜੀ <br/> 19-10-2025
ਘੁਮਾਣ, 18 ਅਕਤੂਬਰ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 755ਵਾਂ ਜਨਮ ਦਿਹਾੜਾ 2 ਨਵੰਬਰ ਨੂੰ ਭਗਤ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਘੁਮਾਣ ਵਿਖੇ ਮਨਾਇਆ ਜਾ ਰਿਹਾ ਹੈ | ਇਨ੍ਹਾਂ ਸਮਾਗਮਾਂ ਨੂੰ ਲੈ ਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਤਿਆਰੀਆਂ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜਾਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮੁੱਖ ਸਲਾਹਕਾਰ ਪਿੰ੍ਰ. ਗੁਰਮੁਖ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 31 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | 1 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ, ਜਿਸ ਵਿਚ ਗਤਕਾ ਪਾਰਟੀਆਂ, ਸਕੂਲੀ ਬੱਚੇ ਅਤੇ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀ ਭਰਨਗੀਆਂ | ਇਹ ਨਗਰ ਕੀਰਤਨ ਸਵੇਰੇ 10 ਵਜੇ ਸ੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਆਰੰਭ ਹੋਵੇਗਾ ਅਤੇ ਮੁੱਖ ਬਾਜ਼ਾਰ 'ਚੋਂ ਹੁੰਦਾ ਹੋਇਆ ਪਿੰਡ ਦੀ ਪ੍ਰਕਰਮਾ ਕਰਦਿਆਂ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਸਮਾਪਤੀ ਹੋਵੇਗੀ | ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਸਾਰਾ ਦਿਨ ਕੀਰਤਨ ਸਮਾਗਮ ਚੱਲਣਗੇ | ਸ਼ਾਮ 5 ਵਜੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ਾਂ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਨਾਲ-ਨਾਲ ਲੰਗਰ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ | ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪਿ੍ਤਪਾਲ ਸਿੰਘ, ਦਲਜੀਤ ਸਿੰਘ ਬਾਵਾ, ਅਰਵਿੰਦਰ ਸਿੰਘ ਬਾਵਾ, ਇੰਦਰਜੀਤ ਸਿੰਘ ਨਿੱਕੂ, ਮੈਨੇਜਰ ਪਿ੍ਤਪਾਲ ਸਿੰਘ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਇੰਦਰਜੀਤ ਸਿੰਘ ਬਾਵਾ, ਨਰੇਸ਼ ਕੁਮਾਰ ਬਾਵਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਵਲੋਂ ਸਵੱਛ ਦੀਵਾਲੀ ਤੇ ਹਰੀ ਦੀਵਾਲੀ ਦਾ ਕੀਤਾ ਆਯੋਜਨ <br/> ਅਗਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮ 25 ਤੋਂ ਆਰੰਭ ਹੋਣਗੇ : ਹਲਕਾ ਇੰਚਾਰਜ ਪੰਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।