02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹਰਿਆਣਾ ਦੇ ਕਿਸਾਨਾਂ ਨੇ ਹੜ੍ਹ ਪੀੜਤਾਂ ਲਈ ਸ਼ੋ੍ਰਮਣੀ ਕਮੇਟੀ ਨੂੰ 3.98 ਲੱਖ ਦਾ ਚੈੱਕ ਦਿੱਤਾ <br/>

ਗੁਰਦੁਆਰਾ ਸਾਹਿਬ ਦੇ ਮੈਨਜਰ ਸਤਨਾਮ ਸਿੰਘ ਗੌਸਲ ਨੂੰ ਰਾਹਤ ਰਾਸ਼ੀ ਦਾ ਚੈੱਕ ਭੇਟ ਕਰਦੇ ਹੋਏ ਪਿੰਡ ਮਦੀਨਾ ਦੇ ਕਿਸਾਨ | ਤਸਵੀਰ : ਵਿਜੇ ਸ਼ਰਮਾ <br/> 19-10-2025
ਡੇਰਾ ਬਾਬਾ ਨਾਨਕ, 18 ਅਕਤੂਬਰ (ਵਿਜੇ ਸ਼ਰਮਾ)-ਪਿਛਲੇ ਦਿਨੀਂ ਹੜ੍ਹ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਸਹਾਇਤਾ ਲਈ ਰੋਹਤਕ (ਹਰਿਆਣਾ) ਦੇ ਪਿੰਡ ਮਦੀਨਾ ਦੇ ਕਿਸਾਨ ਸੰਗਠਨ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਵਿਚ 3.98 ਲੱਖ ਦਾ ਚੈੱਕ ਭੇਟ ਕੀਤਾ ਗਿਆ | ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਸਤਨਾਮ ਸਿੰਘ ਗੌਸਲ ਨੂੰ ਉਕਤ ਰਾਸ਼ੀ ਦੇ ਚੈੱਕ ਭੇਟ ਕਰਦਿਆਂ ਸੰਗਠਨ ਦੇ ਮੁਖੀ ਸੰਦੀਪ ਡਾਂਗੀ ਨੇ ਕਿਹਾ ਕਿ ਪੰਜਾਬ ਅੰਦਰ ਆਏ ਹੜ੍ਹਾਂ ਨੇ ਆਮ ਲੋਕਾਂ ਤੋਂ ਇਲਾਵਾ ਕਿਸਾਨਾਂ ਦੀ ਫਸਲ ਦੀ ਵੀ ਵੱਡਾ ਨੁਕਸਾਨ ਕੀਤਾ ਹੈ, ਜਿਸ ਦੀ ਪੂਰਤੀ ਕਰਨਾ ਸੰਭਵ ਤਾਂ ਨਹੀਂ, ਫਿਰ ਵੀ ਸੰਗਠਨ ਦੇ ਮੈਂਬਰਾਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 3.98 ਲੱਖ ਦੀ ਰਾਸ਼ੀ ਇਕੱਤਰ ਕੀਤੀ ਗਈ ਹੈ, ਜੋ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਰਾਹਤ ਫੰਡ ਵਿੱਚ ਭੇਟ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਅੱਜ ਮਾੜੇ ਹਲਾਤਾਂ 'ਚੋਂ ਲੰਘ ਰਿਹਾ ਹੈ, ਪਰ ਮੁਸੀਬਤ ਦੀ ਇਸ ਘੜੀ ਵਿਚ ਸਾਰਾ ਦੇਸ਼ ਪੰਜਾਬ ਦੇ ਕਿਸਾਨਾਂ ਦੇ ਨਾਲ ਖੜਾ ਹੈ | ਇਸ ਮੌਕੇ ਅੰਕਿਤ ਡਾਂਗੀ, ਵਰਿੰਦਰ ਡਾਂਗੀ, ਸਤਬੀਰ ਸਿੰਘ ਡਾਂਡੀ, ਨਰਿੰਦਰ ਸਿੰਘ, ਰਾਜਬੀਰ ਸਿੰਘ ਡਾਂਗੀ ਤੋਂ ਇਲਾਵਾ ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਜਗਦੀਪ ਸਿੰਘ, ਦਿਲਸ਼ੇਰ ਸਿੰਘ, ਹਰਵੰਤ ਸਿੰਘ, ਪਰਗਟ ਸਿੰਘ ਮਲਕੀਤ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ 'ਚ ਦੀਵਾਲੀ ਸਮਾਗਮ <br/> ਅਗਲੀ ਖ਼ਬਰ ਪੀ.ਐਸ.ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।