14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਦੀਵਾਲੀ ਸਮਾਗਮ ਕਰਵਾਇਆ <br/>

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਚ ਕਰਵਾਏ ਸਮਾਗਮ ਦੌਰਾਨ ਬੱਚਿਆਂ ਸਮੇਤ ਪਿ੍ੰਸੀਪਲ ਡਾ. ਰੇਨੂੰ ਪੰਚਾਲ | ਤਸਵੀਰ : ਨਾਗਰਾ <br/> 20-10-2025
ਕੋਟਲੀ ਸੂਰਤ ਮੱਲ੍ਹੀ, 19 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਧੂਮ-ਧਾਮ, ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਨੂੰ ਹੱਥ ਨਾਲ ਬਣਾਈਆਂ ਸਜਾਵਟੀ ਚੀਜ਼ਾਂ ਨਾਲ ਸ਼ਿੰਗਾਰਿਆ, ਜਿਸ ਨਾਲ ਸਕੂਲ ਦੀ ਸੁੰਦਰਤਾ ਹੋਰ ਵੀ ਵਧ ਗਈ | ਹਰ ਕਲਾਸ ਦੀ ਸਜਾਵਟ ਰਚਨਾਤਮਕਤਾ ਤੇ ਕਲਾਤਮਿਕਤਾ ਦਾ ਸੁੰਦਰ ਮਿਲਾਪ ਸੀ | ਸਮਾਗਮ ਦੀ ਸ਼ੁਰੂਆਤ ਮੌਕੇ ਬੱਚਿਆਂ ਨੇ ਇਹ ਪ੍ਰਣ ਲਿਆ ਕਿ ਉਹ ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕੇ ਨਹੀਂ ਚਲਾਉਣਗੇ ਤੇ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣਗੇ | ਉਨ੍ਹਾਂ ਸਾਫ਼-ਸੁਥਰੇ ਤੇ ਸੁਰੱਖਿਅਤ ਤਰੀਕੇ ਨਾਲ ਖੁਸ਼ੀਆਂ ਸਾਂਝੀਆਂ ਕਰਨ ਦਾ ਸੰਦੇਸ਼ ਦਿੱਤਾ | ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਜਾਣੁੂ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਤੇ ਬੱਚਿਆ ਵਲੋਂ ਰੰਗੋਲੀ ਬਣਾਈ ਗਈ | ਇਸ ਮੌਕੇ ਅੱਵਲ ਰਹੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਤੇ ਤੇਜਪ੍ਰਤਾਪ ਸਿੰਘ ਨੇ ਸਟਾਫ਼ ਤੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਇੰਡੀਅਨ ਟੈਲੇਂਟ ਓਲੰਪੀਆਡ ਦੀ ਪ੍ਰੀਖਿਆ 'ਚੋਂ ਰਾਜ ਪੱ... ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।