31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਰਮਨ ਬਹਿਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ

ਅਜੀਤ ਡੈਸਕ 04-11-2025
ਗੁਰਦਾਸਪੁਰ, 3 ਨਵੰਬਰ (ਅਸ਼ੋਕ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਦੁਆਰਾ ਸਿੰਘ ਸਭਾ ਤੋਂ ਸਜਾਏ ਨਗਰ ਕੀਰਤਨ ਦਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਤੇ ਆਪ ਦੇ ਸੀਨੀਅਰ ਆਗੂ ਰਮਨ ਬਹਿਲ ਵਲੋਂ ਆਪਣੇ ਗ੍ਰਹਿ ਨੇੜੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਰਮਨ ਬਹਿਲ ਨੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਉਨ੍ਹਾਂ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰਮਨ ਬਹਿਲ ਨੇ ਸਮੂਹ ਸੰਗਤ ਨੰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਾਨਵਤਾ ਨੰੂ ਆਪਸੀ ਪਿਆਰ ਤੇ ਭਲਾਈ ਦਾ ਸੰਦੇਸ਼ ਦਿੰਦਿਆਂ ਹਨ, ਇਸ ਲਈ ਸਾਰਿਆਂ ਨੰੂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ |
ਪਿਛਲੀ ਖ਼ਬਰ ਸੇਵਾ-ਮੁਕਤ ਐੱਸ.ਡੀ.ਓ. ਇੰਜ: ਭਜਨ ਸਿੰਘ ਨੂੰ ਬਲਾਕ ਸੰਮਤੀ ਮੈਂਬਰ ਬਣਾਉਣ ਦੀ ਸਰਪੰਚਾਂ ਨੇ ਕੀਤੀ ਹਮਾਇਤ ਅਗਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।