30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਰਾਸ਼ਨ ਭੇਟ

ਅਜੀਤ ਡੈਸਕ 04-11-2025
ਪਠਾਨਕੋਟ, 3 ਨਵੰਬਰ (ਸੰਧੂ)- ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਨਰਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ | ਕਲੱਬ ਨੇ ਇਕ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਰਾਸ਼ਨ ਵੰਡਿਆ | ਇਸ ਮੌਕੇ ਲਾਇਨਜ਼ ਕਲੱਬ ਜ਼ਿਲ੍ਹਾ 321-ਡੀ ਦੇ ਡਿਪਟੀ ਜ਼ਿਲ੍ਹਾ ਗਵਰਨਰ 2 ਲਾਇਨ ਰਾਜੀਵ ਖੋਸਲਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ ਜਿਨ੍ਹਾਂ ਨੇ ਕਲੱਬ ਦੇ ਮਨੁੱਖਤਾ ਲਈ ਕੀਤੇ ਕੰਮ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਾਲਾਂ 'ਚ ਲਾਇਨਜ਼ ਕਲੱਬ (ਮੇਨ) ਨੇ ਕਈ ਪ੍ਰੋਜੈਕਟਾਂ ਰਾਹੀਂ ਲੋੜਵੰਦਾਂ ਦੀ ਮਦਦ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜੋ ਕਿ ਜ਼ਿਲ੍ਹੇ ਲਈ ਸ਼ਲਾਘਾਯੋਗ ਹੈ | ਉਨ੍ਹਾਂ ਕਲੱਬ ਦੇ ਸਮਾਜਿਕ ਕਾਰਜਾਂ 'ਚ ਯੋਗਦਾਨ ਪਾਉਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ | ਇਸ ਮੌਕੇ ਪ੍ਰਧਾਨ ਨਰਿੰਦਰ ਮਹਾਜਨ, ਪ੍ਰੋਜੈਕਟ ਸਕੱਤਰ ਵਿਜੇ ਪਾਸੀ ਤੇ ਕੈਸ਼ੀਅਰ ਸ਼ਰਨਜੀਤ ਸਿੰਘ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਕੰਮ ਹੈ ਤੇ ਹਰ ਕਿਸੇ ਨੂੰ ਇਸ ਕਾਰਜ 'ਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਨੇ ਕਲੱਬ ਦੇ ਕੁਝ ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਕੀਤੇ ਗਏ ਯਤਨਾਂ ਲਈ ਧੰਨਵਾਦ ਪ੍ਰਗਟ ਕੀਤਾ, ਕਲੱਬ ਦੇ ਮੈਂਬਰਾਂ ਦੇ ਪੂਰੇ ਸਮਰਥਨ ਨਾਲ ਸਮਾਜ ਭਲਾਈ ਦੇ ਯਤਨਾਂ 'ਚ ਯੋਗਦਾਨ ਪਾਇਆ | ਇਸ ਮੌਕੇ ਪ੍ਰੋਜੈਕਟ ਸਕੱਤਰ ਵਿਜੇ ਪਾਸੀ, ਕੈਸ਼ੀਅਰ ਸ਼ਰਨਜੀਤ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਪਾਹੀ ਸੁਨੀਲ ਕੁਮਾਰ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਅਗਲੀ ਖ਼ਬਰ ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।