21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸਮਾਰੋਹ 'ਚ ਵੱਡੀ ਗਿਣਤੀ 'ਚ ਲੋਕ ਪਹੁੰਚੇ

ਅਜੀਤ ਡੈਸਕ 06-11-2025
ਪਠਾਨਕੋਟ, 5 ਨਵੰਬਰ (ਵਿਨੋਦ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸਮਾਗਮ ਲਮੀਨੀ ਸਟੇਡੀਅਮ ਵਿਖੇ ਹੋਇਆ ਜਿਸ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਪ੍ਰਧਾਨ ਪੰਜਾਬ ਆਮ ਆਦਮੀ ਪਾਰਟੀ ਸਵਰਨ ਸਲਾਰੀਆ, ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ, ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਹਲਕਾ ਇੰਚਾਰਜ ਪਠਾਨਕੋਟ ਵਿਭੂਤੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪਠਾਨਕੋਟ ਆਮ ਆਦਮੀ ਪਾਰਟੀ ਅਮਨਦੀਪ ਸੰਧੂ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆਂ ਵਿਚ ਕਿਤੇ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂਆਂ-ਪੀਰਾਂ, ਪੈਗ਼ੰਬਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਹੈ ਤੇ ਸਾਨੂੰ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਭਰ 'ਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਵਲੋਂ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 25 ਅਕਤੂਬਰ ਨੂੰ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਹ ਸਮਾਗਮ 25 ਨਵੰਬਰ ਤੱਕ ਜਾਰੀ ਰਹਿਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1 ਤੋਂ 18 ਨਵੰਬਰ ਤੱਕ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਲਾਈਟ ਐਂਡ ਸਾਊਾਡ ਸ਼ੋਅ ਕਰਵਾਏ ਜਾ ਰਹੇ ਹਨ | ਇਸ ਦੇ ਨਾਲ ਹੀ ਰਾਜ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ 23 ਨਵੰਬਰ ਤੋਂ 25 ਨਵੰਬਰ ਤੱਕ ਵਿਆਪਕ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਨੇ ਸੰਗਤਾਂ ਨੂੰ ਹੋਣ ਵਾਲੇ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਰਾਜਾ ਵੜਿੰਗ ਦਾ ਬੂਟਾ ਸਿੰਘ ਪ੍ਰਤੀ ਬਿਆਨ ਘਟੀਆ ਸੋਚ- ਜੱਗੀ/ਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।