ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
06-11-2025
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ
ਪਠਾਨਕੋਟ, (ਸੰਧੂ)- ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਇਆ ਗਿਆ ਜਿਸ ਵਿਚ ਇਸਤਰੀ ਸਤਿਸੰਗ ਸਭਾ ਦੇ ਜਥੇ, ਭਾਈ ਦਵਿੰਦਰ ਸਿੰਘ ਦੇ ਰਾਗੀ ਜਥੇ, ਭਾਈ ਗੁਰਦਿਆਲ ਸਿੰਘ ਦੇ ਜਥੇ ਤੇ ਭਾਈ ਸੰਤੋਖ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਦੀਪ ਸਿੰਘ ਗੁੰਨਾ, ਬੀਬੀ ਦੀਪ ਕੌਰ, ਹਰਜੀਤ ਸਿੰਘ, ਜਗਦੀਪ ਸਿੰਘ, ਜਤਿੰਦਰ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ, ਅਭਿਜੀਤ ਸਿੰਘ, ਬੀਬੀ ਗੁਲਸ਼ਨ ਕੌਰ ਗੁੰਨਾ, ਪਰਮਿੰਦਰ ਸਿੰਘ, ਸਤਵਿੰਦਰ ਕੌਰ, ਲਵਪ੍ਰੀਤ ਕੌਰ, ਮਲਕੀਤ ਸਿੰਘ ਘੁੰਮਣ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ, ਭਾਈ ਸੰਤੋਖ ਸਿੰਘ, ਤੇਜਿੰਦਰ ਸਿੰਘ, ਦਿਲਜੀਤ ਸਿੰਘ, ਬੀਬੀ ਮਨਜੀਤ ਕੌਰ, ਦੀਪ ਕੌਰ, ਸੰਤੋਸ਼ ਕੌਰ, ਗੁਲਸ਼ਨ ਕੌਰ, ਮਨਪ੍ਰੀਤ ਕੌਰ, ਅਪਨੀਤ ਕੌਰ, ਬੀਬੀ ਰਾਣੋ, ਵੰਛਪ੍ਰੀਤ ਮਨਦੀਪ ਕੌਰ ਤੇ ਅਭਿਜੀਤ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ
ਪਠਾਨਕੋਟ, (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਪ੍ਰੀਤ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਇਆ ਗਿਆ ਜਿਸ ਵਿਚ ਮਾਤਾ ਖੀਵੀ ਜੀ ਇਸਤਰੀ ਸਤਿਸੰਗ ਸਭਾ ਦੇ ਜਥੇ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਤੇ ਭਾਈ ਬਿਕਰਮਜੀਤ ਸਿੰਘ ਦੇ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਗਿਆਨੀ ਖੜਕ ਸਿੰਘ ਤੇ ਜਥੇਦਾਰ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵੱਖ-ਵੱਖ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੁੱਚਾ ਸੁਣ ਗੋਰਾਇਆ, ਹਰਭਜਨ ਸਿੰਘ, ਬਲਰਾਜ ਸਿੰਘ, ਗੁਰਪ੍ਰੀਤ ਸਿੰਘ ਸਵੀਟੀ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਬਿੱਲਾ, ਹਰਸਿਮਰਨਜੀਤ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਕਮਲਜੀਤ ਕੌਰ, ਸੁਰਿੰਦਰ ਕੌਰ, ਜਥੇਦਾਰਨੀ ਤੇਜਿੰਦਰ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਨਿਰਮਲ ਕੌਰ ਖ਼ਾਲਸਾ, ਸੁਰਿੰਦਰ ਕੌਰ, ਇਕਦੀਪ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਸੁਖਵੰਤ ਕੌਰ, ਕੁਲਵੰਤ ਕੌਰ, ਸੀਮਾ ਕੌਰ, ਨੈਂਸੀ, ਸਤਵੰਤ ਕੌਰ, ਡੋਲੀ ਕੌਰ, ਨੀਨਾ ਕੌਰ, ਮਨਪ੍ਰੀਤ ਕੌਰ, ਸ਼ੀਤਲ, ਬੇਬੀ ਅਤੇ ਬੱਬੀ ਆਦਿ ਹਾਜ਼ਰ ਸਨ |
ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ
ਪਠਾਨਕੋਟ, (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ | ਕੀਰਤਨ ਦਰਬਾਰ ਵਿਚ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਜਥੇ ਤੇ ਭਾਈ ਅਮਰਜੀਤ ਸਿੰਘ ਅਨਮੋਲ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਕਥਾ ਵਾਚਕ ਭਾਈ ਕਰਮਬੀਰ ਸਿੰਘ ਚੰਡੀਗੜ੍ਹ ਵਾਲੇ ਤੇ ਢਾਡੀ ਖੜਕ ਸਿੰਘ ਦਾ ਜਥਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਸੁਰਿੰਦਰ ਸਿੰਘ ਬਿੱਟੂ, ਚਰਨ ਸਿੰਘ, ਮਨਮੋਹਨ ਸਿੰਘ, ਕੇਸਰ, ਜੋਗਿੰਦਰ ਸਿੰਘ ਕਾਨੰੂਗੋ, ਮੈਨੇਜਰ ਸੋਹਣ ਸਿੰਘ, ਹਰਨਾਮ ਸਿੰਘ, ਇੰਦਰਜੀਤ ਸਿੰਘ, ਕੋਹਲੂ, ਦਾਤਾਰ ਸਿੰਘ, ਜਸਪਾਲ ਸਿੰਘ, ਮਹਿੰਦਰ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ, ਰੀਤੂ ਕਾ ਸੇਠੀ, ਹਰਮੀਤ ਕੌਰ, ਨਰਿੰਦਰ ਕੌਰ, ਸੁਰਿੰਦਰਜੀਤ ਕੌਰ, ਗੁਰਦੀਸ਼ ਕੌਰ, ਰਾਜਵਿੰਦਰ ਕੌਰ, ਕੁਲਵੰਤ ਕੌਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਕੌਰ ਅਮਰੀਕਾ, ਬਖ਼ਸ਼ੀਸ਼ ਸਿੰਘ, ਤੇਜਿੰਦਰ ਸਿੰਘ, ਅਮਰਜੀਤ ਸਿੰਘ, ਅੰਮਿ੍ਤ ਕੌਰ, ਅਮਰਜੀਤ ਕੌਰ, ਗੁਰਬਖ਼ਸ਼ ਕੌਰ, ਮਿਹਰਬਾਨ ਸਿੰਘ, ਤੇਜਿੰਦਰ ਸਿੰਘ ਗੁਲਾਟੀ, ਹਰਸਿਮਰਨਜੀਤ ਸਿੰਘ ਜੋਗੀ, ਗੀਤਜ ਸਿੰਘ, ਜਸਪਾਲ ਸਿੰਘ, ਕੇਵਲ ਕਿ੍ਸ਼ਨ ਆਦਿ ਹਾਜ਼ਰ ਸਨ |
ਘਰੋਟਾ, (ਸੰਜੀਵ ਗੁਪਤਾ)- ਮਾਡਰਨ ਐਂਜਲ ਪਬਲਿਕ ਹਾਈ ਸਕੂਲ ਗੜਮਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਪਵਿੱਤਰ ਮੌਕੇ ਸਕੂਲ ਦੇ ਸਾਰੇ ਅਧਿਆਪਕ, ਵਿਦਿਆਰਥੀ ਤੇ ਮਾਪੇ ਮੌਜੂਦ ਰਹੇ | ਸਮਾਗਮ ਦੀ ਸ਼ੁਰੂਆਤ ਇਕ ਓਾਕਾਰ ਦੇ ਉਚਾਰਨ ਤੇ ਅਰਦਾਸ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਭਾਵਪੂਰਨ ਸ਼ਬਦ ਕੀਰਤਨ ਪੇਸ਼ ਕੀਤਾ | ਸਕੂਲ ਦੇ ਪਿ੍ੰਸੀਪਲ ਭੂਪੇਸ਼ ਮਹਾਜਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ |
ਗੁਰਦੁਆਰਾ ਸਾਹਿਬ ਸਿੰਘ ਸਭਾ ਮੈਰਾ
ਸੁਜਾਨਪੁਰ, (ਜਗਦੀਪ ਸਿੰਘ)- ਗੁਰਦੁਆਰਾ ਸਿੰਘ ਸਭਾ ਮੈਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਧਾਨ ਜਗੀਰ ਸਿੰਘ ਦੀ ਦੇਖ-ਰੇਖ ਹੇਠ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿੰਡ ਅਤੇ ਆਲੇ ਦੁਆਲੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਹਰਦੇਵ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮੌਕੇ ਅਮਰਜੀਤ ਸਿੰਘ, ਸੁਖਨੀਕ ਸਿੰਘ, ਐਡਵੋਕੇਟ ਸੰਦੀਪ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਕਰਤਾਰ ਸਿੰਘ, ਕੁਲਦੀਪ ਸਿੰਘ, ਸੁੱਖਾ ਸਿੰਘ, ਮੰਗਤ ਸਿੰਘ, ਰਮੇਲ ਸਿੰਘ, ਅਰੂੜ ਸਿੰਘ ਅਤੇ ਲਖਵਿੰਦਰ ਸਿੰਘ ਲੱਖੂ ਆਦਿ ਹਾਜ਼ਰ ਸਨ |
ਸ਼ਾਹਪੁਰ ਕੰਢੀ, (ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ | ਲੋਕਲ ਰਾਗੀ ਜਥਿਆਂ ਤੋਂ ਇਲਾਵਾ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਦੇ ਰਾਗੀ ਜਥੇ ਨੇ ਆਈ ਹੋਈ ਸੰਗਤ ਨੰੂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਤੇ ਸ੍ਰੀ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛੱਕੋ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਭਾਈ ਅਮਰਜੀਤ ਸਿੰਘ ਦੇ ਜਥੇ ਨੰੂ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦੀਪਮਾਲਾ ਕੀਤੀ ਤੇ ਆਤਿਸ਼ਬਾਜ਼ੀ ਚਲਾਈ ਗਈ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਬਾਪੂ ਸਵਰਨ ਸਿੰਘ, ਕੰਵਲਜੀਤ ਸਿੰਘ, ਰਣਜੀਤ ਸਿੰਘ, ਹਰੀ ਸਿੰਘ ਪੁਰੇਵਾਲ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਰੁਪਿੰਦਰ ਸਿੰਘ, ਤਸਵੀਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
ਪ੍ਰਤਾਪ ਵਰਲਡ ਸਕੂਲ ਅਰਲੀ ਯੀਅਰਜ਼
ਪਠਾਨਕੋਟ, (ਸੰਧੂ)- ਪ੍ਰਤਾਪ ਵਰਲਡ ਸਕੂਲ ਅਰਲੀ ਯੀਅਰਜ਼ ਜੌਧਾਮਲ ਕਾਲੋਨੀ ਪਠਾਨਕੋਟ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਾਠ ਨਾਲ ਹੋਈ ਜਿਸ ਨੇ ਆਲੇ ਦੁਆਲੇ ਨੂੰ ਆਤਮਿਕਤਾ ਤੇ ਪਵਿੱਤਰਤਾ ਨਾਲ ਭਰ ਦਿੱਤਾ | ਬੱਚਿਆਂ ਤੇ ਸਟਾਫ਼ ਨੇ ਸ਼ਰਧਾ ਨਾਲ ਭਾਗ ਲਿਆ ਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ਦੇ ਮਹੱਤਵ ਨੂੰ ਸਮਝਿਆ | ਡਾਇਰੈਕਟਰ ਸੰਨੀ ਮਹਾਜਨ ਨੇ ਕਿਹਾ ਕਿ ਪ੍ਰਤਾਪ ਵਰਲਡ ਸਕੂਲ ਅਰਲੀ ਯੀਅਰਜ਼ ਵਿਚ ਸਾਡਾ ਉਦੇਸ਼ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਦਿਲਾਂ ਨੂੰ ਵੀ ਦਇਆ ਤੇ ਸੰਵੇਦਨਸ਼ੀਲਤਾ ਨਾਲ ਪਾਲਨਾ ਹੈ | ਇਸ ਤਰ੍ਹਾਂ ਦੇ ਉਤਸਵ ਬੱਚਿਆਂ ਨੂੰ ਸਾਡੀ ਧਾਰਮਿਕ ਤੇ ਆਤਮਿਕ ਵਿਰਾਸਤ ਨਾਲ ਜੋੜਦੇ ਹਨ | ਡਾਇਰੈਕਟ੍ਰੈਸ ਓਸ਼ਿਨ ਮਹਾਜਨ ਨੇ ਕਿਹਾ ਕਿ ਸਾਡੇ ਨੰਨੇ ਬੱਚਿਆਂ ਨੂੰ ਇੰਨੀ ਸ਼ਰਧਾ ਅਤੇ ਭਾਵਨਾਵਾਂ ਨਾਲ ਗੁਰਪੁਰਬ ਮਨਾਉਂਦੇ ਦੇਖਣਾ ਬਹੁਤ ਸੁਖਦ ਅਨੁਭਵ ਹੈ | ਹੈੱਡਮਿਸਟ੍ਰੈਸ ਇਸ਼ਾਨੀ ਨੇ ਕਿਹਾ ਕਿ ਬੱਚਿਆਂ ਨੇ ਨਿਸ਼ਕਾਮ ਸੇਵਾ ਤੇ ਮਨੁੱਖਤਾ ਪ੍ਰਤੀ ਪਿਆਰ ਦਾ ਅਸਲ ਅਰਥ ਸਮਝਿਆ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਘੜਥੋਲੀ ਮੁਹੱਲਾ
ਪਠਾਨਕੋਟ, (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਘੜਥੋਲੀ ਵਿਖੇ ਬੀਬੀ ਦਲਜੀਤ ਕੌਰ ਮਲਕਾ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਇਆ ਗਿਆ ਜਿਸ ਵਿਚ ਇਸਤਰੀ ਸਤਿਸੰਗ ਸਭਾ ਦੇ ਜਥੇ, ਨਿਸ਼ਕਾਮ ਕੀਰਤਨੀ ਜਥਾ ਪਠਾਨਕੋਟ ਤੇ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਅਮਿਤ ਵਿਜ, ਮੇਅਰ ਪੰਨਾ ਲਾਲ ਭਾਟੀਆ, ਆਸ਼ੀਸ਼ ਵਿਜ ਸਮੇਤ ਸੰਗਤਾਂ ਹਾਜ਼ਰ ਸਨ |