22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

'ਤੂੰ ਅਗਲਾ ਵਰਕਾ ਫੋਲ' ਨਾਟਕ ਦੀ ਦੂਜੀ ਪੇਸ਼ਕਾਰੀ ਸਰਕਾਰੀ ਕਾਲਜ ਵਿਖੇ 11 ਨੂੰ

ਅਜੀਤ ਡੈਸਕ 06-11-2025
ਗੁਰਦਾਸਪੁਰ, 5 ਨਵੰਬਰ (ਚੱਕਰਾਜਾ)-ਨਟਾਲੀ ਰੰਗ ਮੰਚ ਗੁਰਦਾਸਪੁਰ ਦੀ ਮੀਟਿੰਗ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਪਾਹੜਾ ਦੀ ਰਹਿਨੁਮਾਈ ਹੇਠ ਹੋਈ ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਲੈਕਚਰਾਰ ਜੋਧ ਸਿੰਘ ਸਟੇਟ ਐਵਾਰਡੀ, ਜਨਰਲ ਸਕੱਤਰ ਰਛਪਾਲ ਸਿੰਘ, ਵਿੱਤ ਸਕੱਤਰ ਅਮਰੀਕ ਸਿੰਘ ਮਾਨ ਅਤੇ ਲੈਕਚਰਾਰ ਰਜਿੰਦਰ ਸਿੰਘ ਦਿਉਲ ਹਾਜ਼ਰ ਹੋਏ | ਇਸ ਮੌਕੇ ਜਨਰਲ ਸਕੱਤਰ ਰਛਪਾਲ ਸਿੰਘ ਘੁੰਮਣ ਤੇ ਜੋਧ ਸਿੰਘ ਨੇ ਦੱਸਿਆ ਕਿ ਮੰਚ ਵਲੋਂ 11 ਨਵੰਬਰ ਨੰੂ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਵੇਰੇ 9 ਵਜੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 110ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵਾਂ ਨਾਟਕ 'ਤੂੰ ਅਗਲਾ ਵਰਕਾ ਫੋਲ' ਜਿਸ ਦੀ ਪਹਿਲੀ ਪੇਸ਼ਕਾਰੀ ਜਲੰਧਰ ਵਿਖੇ ਮੇਲਾ ਗ਼ਦਰੀ ਬਾਬਿਆਂ 'ਚ ਹੋਈ ਸੀ, ਉਸ ਦੀ ਪੇਸ਼ਕਾਰੀ ਲੇਖਕ, ਅਦਾਕਾਰ ਤੇ ਨਿਰਦੇਸ਼ਕ ਡਾ: ਸਾਹਿਬ ਸਿੰਘ ਵਲੋਂ ਕੀਤੀ ਜਾਵੇਗੀ | ਉਨ੍ਹਾਂ ਨੇ ਸਮੂਹ ਨਾਟਕ ਪ੍ਰੇਮੀਆਂ, ਬੁੱਧੀਜੀਵੀਆਂ, ਇਨਸਾਫ਼ ਪਸੰਦ ਵਿਅਕਤੀਆਂ, ਸਾਹਿਤਕਾਰਾਂ ਤੇ ਕਲਾ ਪ੍ਰੇਮੀਆਂ ਨੂੰ ਪਰਿਵਾਰ ਸਮੇਤ ਪਹੁੰਚਣ ਦਾ ਸੱਦਾ ਦਿੱਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਥਾਈਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਕਾਂਗਰਸ ਦੇ ਬਲਾਕ ਪ੍ਰਧਾਨ ਅਲਾਵਲਪੁਰ ਨੇ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ 10 ਹਜ਼ਾਰ ਫਾਰਮ ਪੰਜਾਬ ਪ੍ਰਧਾਨ ਨੂੰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।